Photos: ਪੰਜਾਬ ਕਾਂਗਰਸੀ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਮਰਨ ਵਰਤ ਦਾ 21ਵਾਂ ਦਿਨ | Punjab Congress leaders met Farmer leader Jagjit Singh Dallewal who is on his 21st day of fast unto death - TV9 Punjabi

Photos: ਪੰਜਾਬ ਕਾਂਗਰਸੀ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਮਰਨ ਵਰਤ ਦਾ 21ਵਾਂ ਦਿਨ

Published: 

16 Dec 2024 16:30 PM IST

Photos: ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਵੀ ਕੀਤਾ। ਇਹ ਟਰਕੈਟਰ ਮਾਰਚ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਆਗੂਆਂ ਨੇ ਵੀ ਅੱਜ ਖਨੌਰੀ ਬਾਰਡਰ 'ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।

1 / 5 ਖਨੌਰੀ ਬਾਰਡਰ 'ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ। Pic Credit: Social Media

ਖਨੌਰੀ ਬਾਰਡਰ 'ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ। Pic Credit: Social Media

2 / 5

ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਹ 96 ਘੰਟੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਖਨੌਰੀ ਬਾਰਡਰ ‘ਤੇ ਆ ਗਏ ਸਨ। ਹੁਣ ਭੁੱਖ ਹੜਤਾਲ ਕਾਰਨ ਉਹਨਾਂ ਦਾ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। Pic Credit: Social Media

3 / 5

ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਨੂੰ ਸਾਈਲੈਂਟ ਹਾਰਟ ਅਟੈਕ ਦਾ ਖਤਰਾ ਹੈ। ਉਹਨਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ। Pic Credit: Social Media

4 / 5

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅੱਜ ਪੰਜਾਬ ਕਾਂਗਰਸ ਦੇ ਕਈ ਦਿੱਗਜ ਆਗੂ ਖਨੌਰੀ ਬਾਰਡਰ ਪਹੁੰਚੇ ਸਨ। ਜਿੱਥੇ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਸਿਹਤ ਦਾ ਪਤਾ ਲਿਆ। Pic Credit: Social Media

5 / 5

ਕਾਂਗਰਸ MP ਰਾਜਾ ਵੜਿੰਗ ਨੇ ਫੋਟੋਆਂ ਟਵਿੱਟ ਕਰ ਲਿਖਿਆ- ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇੱਕਜੁੱਟ ਹੋਣ, ਡੱਲੇਵਾਲ ਜੀ ਦਾ ਸਮਰਥਨ ਕਰਨ, ਅਤੇ ਸਾਡੇ ਕਿਸਾਨਾਂ ਅਤੇ ਖੇਤੀਬਾੜੀ ਦੀ ਰੱਖਿਆ ਕਰਨ। Pic Credit: Social Media

Follow Us On
Tag :