ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿਚਾਲੇ ਸੁਖਬੀਰ ਬਾਦਲ ਕਰ ਰਹੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ | Sukhbir Badal performing service at Sri Keshgarh Sahib amidst tight security arrangements see pictures - TV9 Punjabi

PHOTOS: ਪੁਖ਼ਤਾ ਸੁਰੱਖਿਆ ਪ੍ਰਬੰਧਾਂ ਵਿਚਾਲੇ ਸੁਖਬੀਰ ਬਾਦਲ ਕਰ ਰਹੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ

tv9-punjabi
Updated On: 

05 Dec 2024 11:55 AM IST

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਅੱਜ ਉਹ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ। ਜਿੱਥੇ ਉਹ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਅੱਜ ਸੁਖਬੀਰ ਸਿੰਘ ਬਾਦਲ ਸਣੇ ਹੋਰ ਅਕਾਲੀ ਆਗੂ ਵੀ ਸੇਵਾ ਕਰਨਗੇ।

1 / 12ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ ਵਿੱਚ ਬਰਛਾ ਫੜਕੇ ਸੇਵਾ ਨਿਭਾ ਰਹੇ ਹਨ।

ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ ਵਿੱਚ ਬਰਛਾ ਫੜਕੇ ਸੇਵਾ ਨਿਭਾ ਰਹੇ ਹਨ।

2 / 12ਸੁਖਬੀਰ ਸਿੰਘ ਬਾਦਲ ਵੱਲੋਂ ਪਹਿਰੇਦਾਰ ਦੀ ਸੇਵਾ

ਸੁਖਬੀਰ ਸਿੰਘ ਬਾਦਲ ਵੱਲੋਂ ਪਹਿਰੇਦਾਰ ਦੀ ਸੇਵਾ

3 / 12ਇਸ ਸੁਰੱਖਿਆ ਘੇਰੇ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਲਿਹਾਜੇ ਦੇ ਨਾਲ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ।

ਇਸ ਸੁਰੱਖਿਆ ਘੇਰੇ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਲਿਹਾਜੇ ਦੇ ਨਾਲ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ।

4 / 12

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਜੇ ਤੱਕ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਨਹੀਂ ਹੋਇਆ ਹੈ।

5 / 12

ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ ਨੂੰ ਫੈਸਲੇ ਵਾਲੇ ਦਿਨ ਕਿਹਾ ਸੀ ਕਿ ਜੇਕਰ ਅਕਲ ਤਖ਼ਤ ਚਾਹੇ ਤਾਂ 50 ਸ਼੍ਰੋਮਣੀ ਅਕਾਲੀ ਦਲ ਬਣਾ ਸਕਦਾ ਹੈ ਪਰ 100 ਅਕਾਲੀ ਦਲ ਮਿਲ ਕੇ ਵੀ ਸ੍ਰੀ ਅਕਾਲ ਤਖ਼ਤ ਨਹੀਂ ਬਣਾ ਸਕਦੇ।

6 / 12

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵੇਲੇ ਹਰ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਨੂੰ ਪੂਰਾ ਕਰਨ ਵਿੱਚ ਰੁੱਝਿਆ ਹੋਇਆ ਹੈ।

7 / 12

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਪੂਰੀ ਕਰਨ ਤੋਂ ਬਾਅਦ ਅੱਜ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਅਕਾਲੀ ਆਗੂ ਵੀ ਸੇਵਾ ਕਰਨਗੇ। ਇਸ ਮੌਕੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜਿਠੀਆ ਅਤੇ ਡਾ.ਦਲਜੀਤ ਚੀਮਾ ਵੀ ਪਹੁੰਚੇ।

8 / 12

ਇਸ ਮੌਕੇ ਬਠਿੰਡਾ ਤੋਂ MP ਅਤੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੇ ਪੁੱਤਰ ਅੰਤਰਵੀਰ ਸਿੰਘ ਨਾਲ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ।

9 / 12

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤ ਵਿੱਚ ਬੈਠੇ ਨਜ਼ਰ ਆਏ ਬਠਿੰਡਾ ਤੋਂ MP ਹਰਸਿਮਰਤ ਕੌਰ ਬਾਦਲ।

10 / 12

ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਪੁੱਤਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੜ੍ਹਾਹ ਪ੍ਰਸਾਦ ਵੀ ਚੜ੍ਹਾਇਆ ਅਤੇ ਕੀਰਤਨ ਸਰਵਨ ਕੀਤਾ।

11 / 12

12 / 12

ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਦੀਆਂ ਬੇਟੀਆਂ ਵੀ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

Follow Us On
Tag :