Photos: ਸਜ਼ਾ ਦਾ ਅੱਜ 7ਵਾਂ ਦਿਨ,ਸੁਖਬੀਰ ਸਿੰਘ ਬਾਦਲ ਵੱਲੋਂ ਦਮਦਮਾ ਸਾਹਿਬ ਵਿੱਚ ਸੇਵਾ ਜਾਰੀ | Sukhbir Singh Badal continues serving in Damdama Sahib at 7th day of punishment see photos - TV9 Punjabi

Photos: ਸਜ਼ਾ ਦਾ ਅੱਜ 7ਵਾਂ ਦਿਨ,ਸੁਖਬੀਰ ਸਿੰਘ ਬਾਦਲ ਵੱਲੋਂ ਦਮਦਮਾ ਸਾਹਿਬ ਵਿੱਚ ਸੇਵਾ ਜਾਰੀ

Published: 

09 Dec 2024 13:19 PM IST

Photos: ਸੁਖਬੀਰ ਸਿੰਘ ਬਾਦਲ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਕਰ ਕਰਨ ਤੋਂ ਬਾਅਦ ਅੱਜ ਦਮਦਮਾ ਸਾਹਿਬ ਵਿੱਚ ਸੁਖਬੀਰ ਬਾਦਲ ਨੇ ਆਪਣੀ ਸਜ਼ਾ ਨਿਭਾਈ।

1 / 6ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਗਈ। ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਧਾਰਿਮਕ ਸਜ਼ਾ ਤਹਿਤ ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਨੀਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਕੀਤੀ।

ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਗਈ। ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਧਾਰਿਮਕ ਸਜ਼ਾ ਤਹਿਤ ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਨੀਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਕੀਤੀ।

2 / 6

ਸੁਖਬੀਰ ਬਾਦਲ ਵੱਲੋਂ ਕੀਰਤ ਸਰਵਣ ਕੀਤਾ ਗਿਆ। ਉਨ੍ਹਾਂ ਨੇ ਗਲ ਵਿੱਚ ਤਖ਼ਤੀ ਲਟਾਕੀ ਹੋਈ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਹਾਲ ਵਿੱਚ ਭਾਂਡਿਆਂ ਦੀ ਸੇਵਾ ਵੀ ਕੀਤੀ ਗਈ।

3 / 6

ਅੱਜ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ 7ਵਾਂ ਦਿਨ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਕਰ ਚੁੱਕੇ ਹਨ।

4 / 6

ਇਸ ਦੌਰਾਨ ਦਲਜੀਤ ਸਿੰਘ ਚੀਮ, ਬਲਵਿੰਦਰ ਸਿੰਘ ਭੂੰਦੜ ਸਣੇ ਤਮਾਮ ਅਕਾਲੀ ਦਲ ਦੀ ਲੀਡਰਸ਼ਿਪ ਨਜ਼ਰ ਆਈ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਸੁਖਬੀਰ ਸਿੰਘ ਬਾਦਲ ਦੇ ਨਾਲ ਸੁਖਦੇਵ ਸਿੰਘ ਢੀਂਡਸਾ ਵੀ ਭੁਗਤ ਰਹੇ ਹਨ।

5 / 6

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਧਾਰਮਿਕ ਸਮਾਗਮਾਂ 'ਚ ਬੋਲਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

6 / 6

ਇਸ਼ਨਾਨ ਕਰਨ ਉਪਰੰਤ ਲੰਗਰ ਹਾਲ ਵਿਚ 1 ਘੰਟਾ ਬਰਤਨ ਸਾਫ਼ ਕਰਨ, 1 ਘੰਟਾ ਕੀਰਤਨ ਸਰਵਣ ਕਰਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਵੀ ਦਿੱਤੇ ਗਏ।

Follow Us On
Tag :