Photos: ਅੱਜ ਸ੍ਰੀ ਫਤਹਿਗੜ੍ਹ ਸਾਹਿਬ ‘ਚ ਅੱਜ ਸੁਖਬੀਰ ਸਿੰਘ ਬਾਦਲ ਨੇ ਨਿਭਾਈ ਸੇਵਾ | Sukhbir Singh Badal performed sewa as announced by Sri Akal Takht Sahib at Fatehgarh Sahib Punjabi news - TV9 Punjabi

Photos: ਅੱਜ ਸ੍ਰੀ ਫਤਹਿਗੜ੍ਹ ਸਾਹਿਬ ਚ ਅੱਜ ਸੁਖਬੀਰ ਸਿੰਘ ਬਾਦਲ ਨੇ ਨਿਭਾਈ ਸੇਵਾ

Published: 

07 Dec 2024 16:23 PM

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਨੇ 1609 ਵਿੱਚ ਕੀਤੀ ਸੀ। ਸੰਸਥਾ ਕੋਲ ਇੰਨੀ ਤਾਕਤ ਹੈ ਕਿ ਸਾਰੇ ਸਿੱਖਾਂ ਨੂੰ ਇਸ ਦੇ ਫੈਸਲਿਆਂ ਨੂੰ ਮੰਨਣਾ ਪੈਂਦਾ ਹੈ। ਚਾਹੇ ਉਹ ਨੇਤਾ ਹੋਵੇ ਜਾਂ ਅਦਾਕਾਰ। ਸਰਕਾਰ ਵੀ ਸ੍ਰੀ ਅਕਾਲ ਤਖਤ ਸਾਹਿਬ ਦਾ ਵਿਰੋਧ ਨਹੀਂ ਕਰਦੀ। ਹਾਲਾਂਕਿ ਇਹ ਫੈਸਲਾ ਸਿਰਫ ਸਿੱਖਾਂ ਤੇ ਲਾਗੂ ਹੁੰਦਾ ਹੈ।

1 / 6ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੱਜ ਪਹਿਰੇਦਾਰ ਦਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਨਿਭਾਈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੱਜ ਪਹਿਰੇਦਾਰ ਦਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਨਿਭਾਈ।

2 / 6

ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਨ੍ਹਾਂ ਨੇ ਸਿਮਰਨ ਕੀਤਾ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਲੰਗਰ ਹਾਲ ਵਿੱਚ ਝੂਠੇ ਭਾਂਡੀਆਂ ਦੀ ਸਫਾਈ ਦੀ ਸੇਵਾ ਵੀ ਕੀਤੀ।

3 / 6

ਇਸ ਦੌਰਾਨ ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਹੋਰ ਆਗੂ ਵੀ ਸੇਵਾ ਕਰਦੇ ਨਜ਼ਰ ਆਏ। 4 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਹੋਏ ਸੁਖਬੀਰ ਬਦਾਲ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

4 / 6

ਪੰਜਾਬ ਪੁਲਿਸ ਨੇ ਨਾਲ ਨਾਲ ਐਸਜੀਪੀਸੀ ਦੀ ਟਾਸਕ ਫੋਰਸ ਵੀ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਹੈ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਵੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ।

5 / 6

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ‘ਤੇ ਧਾਰਮਿਕ ਸਮਾਗਮਾਂ ‘ਚ ਬੋਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

6 / 6

ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਸੰਗਤਾਂ ਲਈ ਬਣੇ ਬਾਥਰੂਮਾਂ ਦੀ ਸਫ਼ਾਈ ਕਰਨ ਦੇ ਆਦੇਸ਼ ਦਿੱਤੇ ਗਏ ।

Follow Us On
Tag :