ਅੱਜ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ- ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ 'ਚ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ।
ਬਰਨਾਲਾ ਵਿਧਾਨ ਸਭਾ ਹਲਕੇ ਦੇ ਜ਼ਿਮਨੀ ਚੋਣ ਲਈ ਧਰਮ ਪਤਨੀ ਡਾ ਗੁਰਵੀਨ ਕੌਰ ਨਾਲ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ AAP ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭੁਗਤਾਈ ਵੋਟ।
ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਤੇ ਪਿੰਡਾਂ ਵਿੱਚ ਲੱਗੇ ਪੋਲਿੰਗ ਬੂਥ ਤੇ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ।
ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਪਰਿਵਾਰ ਸਮੇਤ ਪਿੰਡ ਸ਼ਾਹਪੁਰ ਜਾਜਨ ਵਿਖੇ ਆਪਣੀ ਵੋਟ ਪਾਈ ਅਤੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਅਮਨ-ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।
ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਪਰਿਵਾਰ ਨਾਲ ਵੋਟ ਪਾਈ ਤੇ ਕਿਹਾ- "ਮੇਰੀ ਸਮੁੱਚੇ ਬਰਨਾਲਾ ਵਾਸੀਆਂ ਨੂੰ ਅਪੀਲ ਹੈ ਕਿ ਮਤਦਾਨ ਜ਼ਰੂਰ ਕਰੀਏ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਜਰੂਰ ਪਾਈਏ।
ਹੁਸ਼ਿਆਰਪੁਰ ਤੋਂ ਸਾਂਸਦ ਰਾਜ ਕੁਮਾਰ ਚੱਬੇਵਾਲ ਅਤੇ ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਆਪਣੀ ਵੋਟ ਭੁਗਤਾਈ। ਇਸ ਤੋਂ ਇਲਾਵਾ ਭਾਜਪਾ ਉਮੀਦਵਾਰ ਅਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਵੀ ਆਪਣੀ ਵੋਟ ਪਾਈ।
ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਭੁਗਤਾਈ।
ਸਾਬਕਾ ਮੰਤਰੀ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅਤੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਸਮੇਤ ਗੁਰਦਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੋਟ ਪਾਉਣ ਤੋਂ ਪਹਿਲਾਂ ਗਊਸ਼ਾਲਾ ਵਿੱਚ ਜਾਕੇ ਗਾਵਾਂ ਨੂੰ ਚਾਰਾ ਪਾਇਆ। ਇਸ ਤੋਂ ਇਲਾਵਾ ਉਹਨਾਂ ਨੇ ਗੁਰਦੁਆਰੇ ਵੀ ਮੱਥਾ ਟੇਕਿਆ।