Lok Sabha Elections 2024: ਪੰਜਾਬ 'ਚ ਚੋਣ ਪ੍ਰਚਾਰ ਖਤਮ ਹੋਣ 'ਚ 3 ਦਿਨ ਬਾਕੀ, ਸਿਆਸੀ ਪਾਰਟੀਆਂ ਨੇ ਲਾਇਆ ਜ਼ੋਰ Punjabi news - TV9 Punjabi

Lok Sabha Elections 2024: ਪੰਜਾਬ ‘ਚ ਚੋਣ ਪ੍ਰਚਾਰ ਖਤਮ ਹੋਣ ‘ਚ 3 ਦਿਨ ਬਾਕੀ, ਸਿਆਸੀ ਪਾਰਟੀਆਂ ਨੇ ਲਾਇਆ ਜ਼ੋਰ

Published: 

27 May 2024 11:44 AM

ਹੁਣ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਭਲਕੇ 28 ਮਈ ਨੂੰ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਵਿੱਚ ਆਪਣੀਆਂ ਤਿੰਨ ਰੈਲੀਆਂ ਕਰਨ ਦੀ ਰਣਨੀਤੀ ਬਣਾਈ ਹੈ, ਜਦਕਿ 29 ਨੂੰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਖੁਦ ਪੰਜਾਬ ਆਉਣਗੇ। ਇਸ ਦੌਰਾਨ ਉਹ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।

1 / 7ਸੰਕੇਤਕ ਤਸਵੀਰ

ਸੰਕੇਤਕ ਤਸਵੀਰ

2 / 7

ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

3 / 7

ਇਸ ਦੌਰਾਨ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਰਾਣਾ ਕੇਪੀ ਵੀ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਅੱਜ ਦਿਨ ਭਰ 8 ਦੇ ਕਰੀਬ ਪ੍ਰੋਗਰਾਮ ਕਰਨਗੇ।

4 / 7

ਅੱਜ ਲੁਧਿਆਣਾ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ 4 ਵਜੇ ਤੋਂ ਬਾਅਦ ਸ਼ੇਰਪੁਰ ਤੋਂ ਰੋਡ ਸ਼ੋਅ ਕਰਨਗੇ।

5 / 7

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਪੰਜਾਬ ਵਿੱਚ ਚੋਣ ਮੈਦਾਨ ਵਿੱਚ ਉਤਰਨਗੇ। ਪੰਜਾਬ ਕਾਂਗਰਸ ਨੇ ਭਲਕੇ 28 ਮਈ ਨੂੰ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਵਿੱਚ ਆਪਣੀਆਂ ਤਿੰਨ ਰੈਲੀਆਂ ਕਰਨ ਦੀ ਰਣਨੀਤੀ ਬਣਾਈ ਹੈ।

6 / 7

ਅੱਜ ਗੁਜਰਾਤ 'ਚ ਗਰਜਣਗੇ ਰਾਹੁਲ ਗਾਂਧੀ, ਇਹ ਹੈ ਕਾਂਗਰਸ ਦੀ ਮਿਸ਼ਨ 2027 ਦੀ ਯੋਜਨਾ

7 / 7

ਅੱਜ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ।

Follow Us On
Tag :