PHOTOS: ਲੁਧਿਆਣਾ 'ਚ 80 ਮੁਹੱਲਾ ਕਲੀਨਿਕਾਂ ਦਾ ਉਦਘਾਟਨ, ਵੇਖੋ- ਮਿਲਣਗੀਆਂ ਕਿਹੜੀਆਂ ਸਹੂਲਤਾਂ Punjabi news - TV9 Punjabi

PHOTOS: ਲੁਧਿਆਣਾ ‘ਚ 80 ਮੁਹੱਲਾ ਕਲੀਨਿਕਾਂ ਦਾ ਉਦਘਾਟਨ, ਵੇਖੋ- ਮਿਲਣਗੀਆਂ ਕਿਹੜੀਆਂ ਸਹੂਲਤਾਂ

Published: 

05 May 2023 18:53 PM

1 / 6ਪੰਜਾਬ

ਪੰਜਾਬ ਸਰਕਾਰ ਵੱਲੋਂ ਹੋਰ ਨਵੇਂ 80 ਮੁਹੱਲਾ ਕਲੀਨਿਕ (Mohalla Clinic) ਖੋਲ੍ਹੇ ਗਏ। ਇਸਦੇ ਤਹਿਤ ਲੁਧਿਆਣਾ ਪਹੁੰਚੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ 80 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਰਜੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਾਂ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਦਿੱਲੀ ਵਿੱਚ ਸੁਨਣ ਨੂੰ ਮਿਲਦੀਆਂ ਸਨ।

2 / 6

3 / 6

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। ਵਿਰੋਧੀ ਕਹਿੰਦੇ ਸਨ ਕਿ ਉਹ ਅਜਿਹਾ ਕਿਵੇਂ ਕਰਨਗੇ, ਪਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਅਜਿਹਾ ਕੀਤਾ, ਪੰਜਾਬ ਨੂੰ ਆਪਣਾ ਤਜਰਬਾ ਦਿੱਤਾ, ਅੱਜ ਇੱਥੇ ਮੁਹੱਲਾ ਕਲੀਨਿਕ ਹਨ ਅਤੇ ਪੜ੍ਹਾਈ ਵੀ ਵਧੀਆ ਹੋ ਰਹੀ ਹੈ।

4 / 6

ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ। ਸਾਰਾ ਡਾਟਾ ਕੰਪਿਊਟਰ ਵਿੱਚ ਸਟੋਰ ਕੀਤਾ ਜਾ ਰਿਹਾ ਹੈ। ਜਿਸ ਦਾ ਵਿਸ਼ਲੇਸ਼ਣ ਕਰਕੇ ਇਹ ਸਮਝ ਆ ਸਕੇਗੀ ਕਿ ਪੰਜਾਬ ਦੇ ਕਿਹੜੇ ਇਲਾਕੇ ਵਿੱਚ ਕਿਹੜੀ ਬਿਮਾਰੀ ਜ਼ਿਆਦਾ ਹੈ, ਕਿਸ ਉਮਰ ਵਿੱਚ, ਕਿਹੜੀ ਬਿਮਾਰੀ ਵੱਧ ਰਹੀ ਹੈ। ਇਸ ਦੇ ਆਧਾਰ 'ਤੇ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਇਲਾਜ ਸ਼ੁਰੂ ਕੀਤਾ ਜਾਵੇਗਾ।

5 / 6

ਇਸ ਤੋਂ ਪਹਿਲਾਂ ਸੂਬੇ ਵਿੱਚ ਦੋ ਪੜਾਵਾਂ ਵਿੱਚ 504 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 8, ਅੰਮ੍ਰਿਤਸਰ, ਮਾਨਸਾ, ਤਰਨਤਾਰਨ, ਕਪੂਰਥਲਾ, ਬਰਨਾਲਾ ਵਿੱਚ 17, ਬਠਿੰਡਾ ਵਿੱਚ 1, ਫਰੀਦਕੋਟ ਵਿੱਚ 2, ਫਿਰੋਜ਼ਪੁਰ ਵਿੱਚ 4, ਗੁਰਦਾਸਪੁਰ ਵਿੱਚ 3, ਮੋਗਾ ਵਿੱਚ 12, ਪਟਿਆਲਾ ਵਿੱਚ 5, ਸੰਗਰੂਰ ਵਿੱਚ 11 ਕਲੀਨਿਕ ਸ਼ਾਮਲ ਹਨ। , ਐਸ.ਏ.ਐਸ.ਨਗਰ ਅਤੇ ਐਸ.ਬੀ.ਐਸ.ਨਗਰ ਵਿੱਚ 6-6 ਕਲੀਨਿਕ ਖੋਲ੍ਹੇ ਜਾ ਰਹੇ ਹਨ।

6 / 6

ਇੱਥੇ 41 ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ। ਸਾਰਾ ਡਾਟਾ ਕੰਪਿਊਟਰ ਵਿੱਚ ਸਟੋਰ ਕੀਤਾ ਜਾ ਰਿਹਾ ਹੈ। ਜਿਸ ਦਾ ਵਿਸ਼ਲੇਸ਼ਣ ਕਰਕੇ ਇਹ ਸਮਝ ਆ ਸਕੇਗੀ ਕਿ ਪੰਜਾਬ ਦੇ ਕਿਹੜੇ ਇਲਾਕੇ ਵਿੱਚ ਕਿਹੜੀ ਬਿਮਾਰੀ ਜ਼ਿਆਦਾ ਹੈ, ਕਿਸ ਉਮਰ ਵਿੱਚ, ਕਿਹੜੀ ਬਿਮਾਰੀ ਵੱਧ ਰਹੀ ਹੈ। ਇਸ ਦੇ ਆਧਾਰ 'ਤੇ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਇਲਾਜ ਸ਼ੁਰੂ ਕੀਤਾ ਜਾਵੇਗਾ।

Follow Us On
Exit mobile version