ਟਿਕਟ ਮਿਲਣ ਤੋਂ ਬਾਅਦ ਪਰਿਵਾਰ ਨਾਲ ਗੁਰੂ ਘਰ ਨਤਮਸਤਕ ਹੋਣ ਪਹੁੰਚੇ ਔਜਲਾ,ਕਿਹਾ- “ਮੈਂ ਕੋਟੀ-ਕੋਟੀ ਧੰਨਵਾਦ ਕਰਦਾਂ”
ਟਿਕਟ ਮਿਲਣ ਤੋਂ ਬਾਅਦ ਲਗਾਤਾਰ ਦੋ ਵਾਰ ਅੰਮ੍ਰਿਤਸਰ ਤੋਂ ਸੰਸਦ ਗੁਰਜੀਤ ਔਜਲਾ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂਨੂੰ ਬਹੁਤ ਖੁਸ਼ੀ ਹੈ ਕਿ ਲੋਕਾਂ ਅਤੇ ਪਾਰਟੀ ਨੇ ਮੁੜ ਮੇਰੇ 'ਤੇ ਭਰੋਸਾ ਜਤਾਇਆ ਹੈ। ਮੈਂ ਹਮੇਸ਼ਾ ਇਸ ਭਰੋਸੇ ਦਾ ਮਾਨ ਰਖਾਂਗਾ ਅਤੇ ਤੀਜ਼ੀ ਵਾਰ ਜਿੱਤ ਕੇ ਹੈਟ੍ਰਿਕ ਵੀ ਲਗਾਵਾਂਗਾ।
Tag :