ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਐਲਾਨਿਆ ਜਲੰਧਰ ਤੋਂ ਲੋਕ ਸਭਾ ਦਾ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਹੈ।
ਸ਼੍ਰੋਮਣੀ ਅਕਾਲੀ ਦਲ ( ਬਾਦਲ) ਤੋਂ ਟਿਕਟ ਮਿਲਣ ਤੋਂ ਬਾਅਦ ਮਹਿੰਦਰ ਸਿੰਘ ਕੇਪੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਹੰਚੇ। ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਟਿਕਟ ਮਿਲਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਕੀਤਾ ਕਾਂਗਰਸ ਨੇ ਖੋਲੀ ਕਾਂਗਰਸ ਦੀ ਪੋਲ!
ਦੁਆਬਾ ਇਲਾਕੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿੱਚ ਮੋਹਿੰਦਰ ਕੇਪੀ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਕੇ.ਪੀ. ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।