ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮਹਿੰਦਰ ਸਿੰਘ ਕੇਪੀ, ਦੇਖੋ ਤਸਵੀਰਾਂ Punjabi news - TV9 Punjabi

ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮਹਿੰਦਰ ਸਿੰਘ ਕੇਪੀ, ਦੇਖੋ ਤਸਵੀਰਾਂ

Published: 

23 Apr 2024 12:01 PM

ਕੇ.ਪੀ. ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੀ ਟਿਕਟ 'ਤੇ ਲੋਕ ਸਭਾ ਚੋਣ ਜਿੱਤ ਕੇ ਜਲੰਧਰ ਤੋਂ ਸਾਂਸਦ ਬਣੇ ਸਨ। ਪਰ ਸਾਲ 2014 ਦੀਆਂ ਚੋਣਾਂ ਵਿੱਚ ਉਹਨਾਂ ਦੀ ਟਿਕਟ ਵਿੱਚ ਤਬਦੀਲੀ ਕੀਤੀ ਗਈ। ਉਹਨਾਂ ਨੇ ਹੁਸ਼ਿਆਰਪੁਰ ਤੋਂ ਚੋਣ ਲੜੀ ਅਤੇ ਭਾਜਪਾ ਦੇ ਵਿਜੇ ਸਾਂਪਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਦੇ ਪਿਤਾ ਵੀ ਕਾਂਗਰਸ ਦੇ ਉੱਘੇ ਲੀਡਰ ਰਹੇ ਹਨ। ਉਹਨਾਂ ਦੇ ਪਿਤਾ ਜਲੰਧਰ ਤੋਂ 5 ਵਾਰ ਵਿਧਾਇਕ ਅਤੇ ਮੰਤਰੀ ਵੀ ਰਹੇ ਸਨ।

1 / 5ਕਾਂਗਰਸ

ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਐਲਾਨਿਆ ਜਲੰਧਰ ਤੋਂ ਲੋਕ ਸਭਾ ਦਾ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਹੈ।

2 / 5

ਸ਼੍ਰੋਮਣੀ ਅਕਾਲੀ ਦਲ ( ਬਾਦਲ) ਤੋਂ ਟਿਕਟ ਮਿਲਣ ਤੋਂ ਬਾਅਦ ਮਹਿੰਦਰ ਸਿੰਘ ਕੇਪੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਹੰਚੇ। ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

3 / 5

ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਟਿਕਟ ਮਿਲਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

4 / 5

ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਕੀਤਾ ਕਾਂਗਰਸ ਨੇ ਖੋਲੀ ਕਾਂਗਰਸ ਦੀ ਪੋਲ!

5 / 5

ਦੁਆਬਾ ਇਲਾਕੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿੱਚ ਮੋਹਿੰਦਰ ਕੇਪੀ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਕੇ.ਪੀ. ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।

Follow Us On
Tag :
Exit mobile version