ਪੀਐੱਮ ਮੋਦੀ ਨੂੰ ਮਿਲ ਰਿਹਾ ਸਿੱਖ ਭਾਈਚਾਰੇ ਦਾ ਸਾਥ, ਨੌਜਵਾਨਾਂ ਨੇ ਕੱਢੀ #SikhsWithModi ਬਾਈਕ ਰੈਲੀ
ਲੋਕਸਭਾ ਚੋਣਾਂ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਵੀ ਪੀਐੱਮ ਮੋਦੀ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਐਤਵਾਰ ਨੂੰ ਪੀਐੱਮ ਦੇ ਸਪੋਰਟ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਹੋਈ ਇਸ ਬਾਈਕ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਨੇ ਸ਼ਮੂਲੀਅਤ ਕੀਤੀ। ਬੀਤੇ ਦਿਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਪਟਨਾ ਸਥਿਤ ਗੁਰਦੁਆਰਾ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਸੀ।
Tag :