Shri Akal Takht Sahib ਦੇ ਜੱਥੇਦਾਰ ਨੇ ਸੱਦੀ ਬੈਠਕ, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ Punjabi news - TV9 Punjabi

Shri Akal Takht Sahib ਦੇ ਜੱਥੇਦਾਰ ਨੇ ਸੱਦੀ ਬੈਠਕ, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ

Updated On: 

27 Mar 2023 18:56 PM

SGPC ਪ੍ਰਧਾਨ ਨੇ ਕਿਹਾ ਕਿ ਸਿੰਘ ਸਾਹਿਬ ਨੇ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਜਿੰਨੇ ਵੀ ਸਿੱਖ ਨੌਜਵਾਨ ਫੜੇ ਹਯੇ ਹਨ ਉਨ੍ਹਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਦਾ ਅਗਲਾ ਕਦਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਵਹੀਰਾਂ ਬਣਾ ਕੇ ਉਨ੍ਹਾਂ ਨਾਲ ਹੋ ਰਹੇ ਧੱਕੇ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।

1 / 6ਸ਼੍ਰੀ

ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahab) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ (Operation Amritpal) ਦਾ ਵਿਰੋਧ ਜਤਾਇਆ ਗਿਆ ਹੈ।

2 / 6

SGPC ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਮੀਡੀਆ ਸਿੱਖ ਪੰਥ ਨੂੰ ਲੈ ਕੇ ਪੁੱਠੀਆਂ-ਸਿੱਧੀਆਂ ਖਬਰਾਂ ਚਲਾ ਰਹੀ ਹੈ। ਜਿਹੜੇ ਨੈਸ਼ਨਲ ਚੈਨਲਾਂ ਨੇ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਸਿੱਖਾਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖਿਲਾਫ ਸ਼੍ਰੌਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

3 / 6

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੈਸ਼ਨਲ ਮੀਡੀਆ ਵੱਲੋਂ ਸਿੱਖਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਨੈਸ਼ਨਲ ਮੀਡੀਆ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਅਤੇ ਨਾਲ ਹੀ ਹਾਈ ਕੋਰਟ ਵਿਚ ਪੁਲਿਸ ਵੱਲੋਂ ਫੜੇ ਗਏ ਸਾਰੇ ਨੌਜਵਾਨਾਂ ਦਾ ਕੇਸ ਵੀ ਲੜੇਗੀ।

4 / 6

ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਲੋਕ ਫੜੇ ਗਏ ਹਨ ਅਤੇ ਜਿਨ੍ਹਾਂ ਉੱਤੇ ਐਨਐਸਏ ਲਗਾਇਆ ਗਿਆ ਹੈ. ਉਨ੍ਹਾਂ ਦੇ ਪਰਿਵਾਰਾਂ ਨੂੰ ਖੁੱਲਾ ਸੱਦਾ ਹੈ ਉਹ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਆਕੇ ਮਿਲਣ। ਅਸੀਂ ਪੂਰੇ ਮਾਮਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਣਗੇ। ਸ਼੍ਰੋਮਣੀ ਕਮੇਟੀ ਵੱਲੋਂ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ ਉਹ ਪੀੜਿਤ ਪਰਿਵਾਰਾਂ ਦੇ ਹੱਕ ਵਿੱਚ ਢੁਕਵੇਂ ਕਦਮ ਚੁੱਕੇਗਾ।

5 / 6

ਨਿਹੰਗ ਸਿੰਘ ਜੱਥੇਬੰਦੀ ਦੇ ਆਗੂ ਬਾਬਾ ਤਰਸੇਮ ਸਿੰਘ ਮੋਰਾਂਵਾਲੀ (Tarsem Singh Morawali) ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਚੜ੍ਹਦੀ ਕਲਾਂ ਵਿੱਚ ਫੈਸਲੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਦੇ ਨਿਸ਼ਾਨ ਖ਼ਾਲਸਾ ਰਾਜ ਦੇ ਹਨ। ਉਨ੍ਹਾਂ ਕਿਹਾ ਸਾਰਾ ਪੰਥ ਇੱਕ ਹੈ ਤੇ ਹੁਣ 29 ਤਾਰੀਕ ਨੂੰ ਹਰੇਕ ਸਿੱਖ ਦੇ ਘਰ ਨਿਸ਼ਾਨ ਸਾਹਿਬ ਝੂਲਣਗੇ।

6 / 6

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਵੀ ਸ਼੍ਰੀ ਅਕਾਲ ਤਖਤ ਸਾਹਿਬ (Shri Akaal Takht Sahib) ਪਹੁੰਚੇ। ਉਨ੍ਹਾਂ ਸੂਬੇ ਦੇ ਮੌਜੂਦਾ ਹਾਲਾਤਾਂ ਤੇ ਚਿੰਤਾ ਪ੍ਰਗਟਾਉਂਦਿਆਂ ਪੁਲਿਸ ਵੱਲੋਂ ਬੇਕਸੂਰ ਸਿੱਖ ਨੌਜਵਾਨਾਂ ਨੂੰ ਫੜੇ ਜਾਣ ਤੇ ਇਤਰਾਜ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦੇ ਹਾਲਾਤ ਬਣੇ ਹੋਏ ਹਨ, ਉਹ ਬੜੇ ਚਿੰਤਾਜਨਕ ਹਨ। ਇਸ ਨੂੰ ਲੈ ਕੇ ਪੰਥ ਅਤੇ ਪੰਜਾਬ ਸਰਕਾਰ ਨੂੰ ਗੰਭੀਰਤਾ ਤੇ ਵਿਚਾਰ ਕਰਨਾ ਚਾਹੀਦਾ ਹੈ।

Follow Us On
Exit mobile version