Amritpal Singh Family Tree: ਕੌਣ ਹੈ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ? ਜਾਣੋ ਫੈਮਿਲੀ ਬਾਰੇ Punjabi news - TV9 Punjabi

Amritpal Singh Family Tree: ਕੌਣ ਹੈ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ? ਜਾਣੋ ਫੈਮਿਲੀ ਬਾਰੇ

Published: 

06 Jun 2024 15:26 PM

Amritpal Singh Family Tree: ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਤੋਂ ਆਜ਼ਾਦ ਉਮੀਦਵਾਰ ਵਜੋਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਮਾਤ ਦਿੱਤੀ ਹੈ। ਇਸ ਸੀਟ 'ਤੇ ਅੰਮ੍ਰਿਤਪਾਲ ਨੂੰ 4,04,430 ਵੋਟਾਂ ਪਈਆਂ ਜਦੋਂ ਉਹ ਜੇਲ੍ਹ ਵਿੱਚ ਸੀ। ਅੰਮ੍ਰਿਤਪਾਲ ਦੀ ਜਿੱਤ ਦਾ ਅੰਤਰ ਕਰੀਬ 2 ਲੱਖ ਵੋਟਾਂ ਦਾ ਹੈ।

1 / 6ਸਾਂਸਦ

ਸਾਂਸਦ ਅੰਮ੍ਰਿਤਪਾਲ ਸਿੰਘ

2 / 6

ਖਾਲਿਸਤਾਨੀ ਵੱਖਵਾਦੀ ਅੰਮ੍ਰਿਤਪਾਲ ਸਿੰਘ, ਦਾ ਜਨਮ 17 ਜਨਵਰੀ 1993 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਉਹ ਇੱਕ ਸਵੈ-ਘੋਸ਼ਿਤ ਕੱਟੜਪੰਥੀ ਸਿੱਖ ਪ੍ਰਚਾਰਕ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ, ਪਿਤਾ ਤਰਸੇਮ ਸਿੰਘ ਅਤੇ ਪਤਨੀ ਕਿਰਨਦੀਪ ਕੌਰ ਸ਼ਾਮਲ ਹਨ। 10ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਅੰਮ੍ਰਿਤਪਾਲ ਨੇ 2009 ਵਿੱਚ ਪੌਲੀਟੈਕਨਿਕ ਵਿੱਚ ਦਾਖ਼ਲਾ ਲਿਆ ਪਰ ਕੋਰਸ ਪੂਰਾ ਕਰਨ ਤੋਂ ਪਹਿਲਾਂ ਹੀ ਪੜ੍ਹਾਈ ਛੱਡ ਦਿੱਤੀ ਸੀ ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਉਹ 2012 ਵਿੱਚ ਦੁਬਈ ਗਏ ਸੀ ਅਤੇ 20 ਸਾਲ ਉੱਥੇ ਰਹਿਣ ਤੋਂ ਬਾਅਦ ਦੋ ਸਾਲ ਪਹਿਲਾਂ ਪੰਜਾਬ ਆਏ ਸੀ। ਅੰਮ੍ਰਿਤਪਾਲ ਸਿੰਘ 'ਤੇ 2021 'ਚ ਕਿਸਾਨ ਅੰਦੋਲਨ ਦੌਰਾਨ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ 'ਤੇ ਹਮਲਾ ਕਰਨ ਵਾਲੇ ਕਿਸਾਨਾਂ ਦੇ ਸਮੂਹ ਦੀ ਅਗਵਾਈ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ। (Pic Credit: x,Instagram)

3 / 6

ਚੋਣ ਹਲਫ਼ਨਾਮੇ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ ਐਸਬੀਆਈ ਬੈਂਕ ਰਈਆ ਬਾਬਾ ਬਕਾਲਾ, ਅੰਮ੍ਰਿਤਸਰ ਵਿੱਚ 1000 ਰੁਪਏ ਦਾ ਬੈਂਕ ਬੈਲੰਸ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਕੋਲ ਕੋਈ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ। ਜਿੱਥੇ ਉਨ੍ਹਾਂ ਕੋਲ ਆਪਣੀ ਜਾਇਦਾਦ ਦੇ ਨਾਂ 'ਤੇ SBI ਬੈਂਕ 'ਚ ਸਿਰਫ 1000 ਰੁਪਏ ਹਨ। ਉਨ੍ਹਾਂ ਦੀ ਪਤਨੀ ਲੱਖਾਂ ਦੀ ਮਾਲਕਣ ਹੈ। ਕਿਰਨਦੀਪ ਕੌਰ ਕੋਲ 18.37 ਲੱਖ ਰੁਪਏ ਦੀ ਚੱਲ ਜਾਇਦਾਦ ਹੈ। ਜਿਸ ਵਿੱਚ 20,000 ਰੁਪਏ ਨਕਦ, 14 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ 4,17,440 ਰੁਪਏ ਦੇ ਬਰਾਬਰ 4,000 ਜੀਬੀਪੀ (ਪਾਊਂਡ) ਸ਼ਾਮਲ ਹਨ, ਜੋ ਕਿ ਰਿਵੋਲਟ ਲਿਮਟਿਡ, ਲੰਡਨ, ਯੂ.ਕੇ. ਦੇ ਖਾਤੇ ਵਿੱਚ ਹਨ।(Pic Credit: x,Instagram)

4 / 6

ਅੰਮ੍ਰਿਤਪਾਲ ਸਿੰਘ ਨੂੰ ਆਪਣੇ ਮਾਤਾ-ਪਿਤਾ 'ਤੇ ਨਿਰਭਰ ਦਿਖਾਇਆ ਗਿਆ ਹੈ ਜਦਕਿ ਉਨ੍ਹਾਂ ਦੀ ਪਤਨੀ ਬ੍ਰਿਟਿਸ਼ ਨਾਗਰਿਕ ਹੈ। ਹਲਫ਼ਨਾਮੇ ਅਨੁਸਾਰ ਕਿਰਨਦੀਪ ਕੌਰ ਯੂਕੇ ਵਿੱਚ ਨੈਸ਼ਨਲ ਹੈਲਥ ਸਰਵਿਸਿਜ਼ ਵਿੱਚ ਭਾਸ਼ਾ ਅਨੁਵਾਦਕ ਵਜੋਂ ਕੰਮ ਕਰਦੇ ਸੀ, ਪਰ ਹੁਣ ਇੱਕ ਘਰੇਲੂ ਔਰਤ ਹੈ। ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਿਰੁੱਧ 12 ਅਪਰਾਧਿਕ ਮਾਮਲੇ ਪੈਂਡਿੰਗ ਹਨ, ਹਾਲਾਂਕਿ ਉਨ੍ਹਾਂ ਨੂੰ ਕਿਸੇ ਵੀ ਕੇਸ ਵਿਚ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ। (Pic Credit: x,Instagram)

5 / 6

ਮਾਂ ਦੇ ਬਿਆਨ ਤੋਂ ਅੰਮ੍ਰਿਤਪਾਲ ਨੇ ਖੁਦ ਨੂੰ ਕੀਤਾ ਵੱਖ, ਕਿਹਾ- ਅਜਿਹਾ ਕਹਿਣ ਤੋਂ ਬਚੋ

6 / 6

ਪਿਛਲੇ ਸਾਲ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਪੰਜਾਬ ਦੇ ਅਜਨਾਲਾ ਵਿੱਚ ਇੱਕ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਉਸ ਸਮੇਂ ਅੰਮ੍ਰਿਤਪਾਲ ਖ਼ਿਲਾਫ਼ ਥਾਣੇ ਵਿੱਚ ਅੱਗਜ਼ਨੀ ਅਤੇ ਨਾਜਾਇਜ਼ ਹਥਿਆਰਾਂ ਦੀ ਪ੍ਰਦਰਸ਼ਨੀ ਸਮੇਤ ਕਈ ਗੰਭੀਰ ਕੇਸ ਦਰਜ ਸਨ। ਇਸ ਤੋਂ ਬਾਅਦ ਪੁਲਿਸ ਕਾਫੀ ਦੇਰ ਤੱਕ ਉਨ੍ਹਾਂ ਦੀ ਭਾਲ ਕਰਦੀ ਰਹੀ। ਬਾਅਦ 'ਚ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ। ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। (Pic Credit: x,Instagram)

Follow Us On
Tag :
Exit mobile version