ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਦੇਖੋ ਅਲੌਕਿਕ ਦ੍ਰਿਸ਼ Punjabi news - TV9 Punjabi

PHOTOS: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਖੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਅਲੌਕਿਕ ਤਸਵੀਰਾਂ

Updated On: 

30 Oct 2023 17:57 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਸਿਆਸੀ ਆਗੂਆਂ ਦੇ ਨਾਲ-ਨਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਗੁਰੂ ਘਰ ਪੁਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ 20 ਟਨ ਦੇਸੀ-ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਪ੍ਰਕਾਸ਼ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

1 / 5ਸਿੱਖਾਂ

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੀ ਸ਼ੋਭਾ ਵੇਖਦਿਆਂ ਹੀ ਬਣ ਰਹੀ ਹੈ। ਇਸ ਪਵਿੱਤਰ ਦਿਹਾੜੇ ਦਾ ਹਿੱਸਾ ਬਣਨ ਲਈ ਦੇਸਾਂ ਵਿਦੇਸ਼ਾਂ ਤੋਂ ਸਗਤਾਂ ਇੱਥੇ ਨਤਮਸਤਕ ਹੋਣ ਲਈ ਪੁੱਜੀਆ ਹਨ।

2 / 5

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ 20 ਟਨ ਦੇਸੀ-ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਦੇਰ ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਕਰ ਕੇ ਇਸ ਪਵਿੱਤਰ ਉਤਸਵ ਦੀ ਸ਼ੁਰੂਆਤ ਕੀਤੀ।

3 / 5

ਸਾਰੀ ਰਾਤ ਸੰਗਤਾਂ ਗੁਰੂਘਰ ਵਿੱਚ ਪਾਠ ਕਰਦੀਆਂ ਰਹੀਆਂ। ਆਮ ਲੋਕਾਂ ਦੇ ਨਾਲ-ਨਾਲ ਗੁਰੂ ਘਰ ਵਿੱਚ ਨਤਮਸਤਕ ਹੋਣ ਪਹੁੰਚੇ ਸਿਆਸੀ ਆਗੂਆਂ ਨੇ ਸੰਗਤਾਂ ਨੂੰ ਗੁਰੂ ਪੂਰਬ ਦੀਆਂ ਵਧਾਈਆਂ ਦਿੱਤੀਆਂ।

4 / 5

ਇਸ ਖਾਸ ਦਿਨ ਮੌਕੇ ਸੰਗਤਾਂ ਲਈ ਪ੍ਰਸਾਦੇ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਲੰਗਰ ਹਾਲ ਵਿੱਚ ਕਈ ਲਜੀਜ਼ ਪਕਵਾਨ ਬਣਾਏ ਗਏ ਹਨ। ਸੰਗਤ ਲਈ ਖੀਰ, ਜਲੇਬੀ ਆਦਿ ਦਾ ਲੰਗਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਹਨ।

5 / 5

ਸ੍ਰੀ ਦਰਬਾਰ ਸਾਹਿਬ ਵਿੱਚ ਰਾਤ ਨੂੰ ਹੋਣ ਵਾਲੀ ਸ਼ਾਨਦਾਰ ਆਤਿਸ਼ਬਾਜ਼ੀ ਵੀ ਸ਼ਰਧਾਲੂਆਂ ਦੀ ਖਾਸ ਖਿੱਚ ਦਾ ਕੇਂਦਰ ਰਹਿੰਦੀ ਹੈ। ਲੋਕ ਇਸ ਮਨਮੋਹਕ ਦ੍ਰਿਸ਼ ਨੂੰ ਦੇਖਣ ਲਈ ਦੂਰੋ- ਦੂਰੋਂ ਅੰਮ੍ਰਿਤਸਰ ਆਉਂਦੀਆਂ ਹਨ।

Follow Us On
Exit mobile version