ਵਿਆਹ ਦੇ ਬੰਧਨ 'ਚ ਬੱਝੀ ਕੇਜਰੀਵਾਲ ਦੀ ਧੀ ਹਰਸ਼ਿਤਾ, ਸੀਐਮ ਨੇ ਡਾਂਸ ਨਾਲ ਬੰਨ੍ਹਿਆ ਸਮਾਂ | arvind Kejriwal daughter Harshita wedding in delhi with Sambhav jain cm Bhagwant mann dance photos videos viral detail in punjabi - TV9 Punjabi

PHOTOS: ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦੇ ਵਿਆਹ ਦੀਆਂ ਵੇਖੋ ਖੂਬਸੂਰਤ ਤਸਵੀਰਾਂ

Updated On: 

18 Apr 2025 19:05 PM IST

ਸ਼ੁੱਕਰਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਇੱਕ ਹੋਰ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਵਿਆਹ ਨੂੰ ਵੀ ਨਿੱਜੀ ਰੱਖਿਆ ਗਿਆ ਹੈ। ਸੋਸ਼ਲ ਮੀਡੀਆ ਤੇ ਡਾਂਸ ਵੀਡੀਓ ਵਾਇਰਲ ਹੋਏ ਹਨ, ਜਿਸ ਵਿੱਚ ਕੇਜਰੀਵਾਲ ਜੋੜਾ ਅਤੇ ਭਗਵੰਤ ਮਾਨ ਜੋੜਾ ਸਟੇਜ ਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ।

1 / 5ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੰਨ੍ਹ ਗਈ । ਉਨ੍ਹਾਂ ਨੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਸੰਭਵ ਜੈਨ ਨਾਲ ਸੱਤ ਫੇਰੇ ਲਏ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੰਨ੍ਹ ਗਈ । ਉਨ੍ਹਾਂ ਨੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਸੰਭਵ ਜੈਨ ਨਾਲ ਸੱਤ ਫੇਰੇ ਲਏ।

2 / 5

ਇਸ ਵਿਆਹ ਸਮਾਗਮ ਵਿੱਚ ਸਿਰਫ਼ ਸੀਮਤ ਲੋਕਾਂ ਨੇ ਹੀ ਹਿੱਸਾ ਲਿਆ, ਜਿਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੌਜੂਦ ਸਨ।

3 / 5

ਹਰਸ਼ਿਤਾ ਅਤੇ ਸੰਭਵ ਜੈਨ ਦੇ ਮੰਗਣੀ ਅਤੇ ਵਿਆਹ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਕੇਜਰੀਵਾਲ ਆਪਣੀ ਪਤਨੀ ਨਾਲ ਨੱਚਦੇ ਹੋਏ ਦੇਖੇ ਜਾ ਸਕਦੇ ਹਨ।

4 / 5

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਭੰਗੜਾ ਪਾਉਂਦੇ ਨਜ਼ਰ ਆਏ ਹਨ। ਸੀਐਮ ਮਾਨ ਨੇ 'ਨਚਣ ਤੋਂ ਪਹਿਲਾਂ ਹੋਕਾ ਦਿਆਂਗੇ...' ਗੀਤ ਤੇ ਬਹੁਤ ਹੀ ਸ਼ਾਨਦਾਰ ਡਾਂਸ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਸਟੇਜ ਤੇ ਮੌਜੂਦ ਸਨ।

5 / 5

ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਨੇ ਦਿੱਲੀ ਪਬਲਿਕ ਸਕੂਲ, ਨੋਇਡਾ ਤੋਂ ਪੜ੍ਹਾਈ ਕੀਤੀ ਹੈ। 2014 ਵਿੱਚ, ਉਨ੍ਹਾਂ ਨੇ IIT-JEE ਐਡਵਾਂਸਡ ਪ੍ਰੀਖਿਆ ਵਿੱਚ 3,322ਵਾਂ ਰੈਂਕ ਪ੍ਰਾਪਤ ਕੀਤਾ ਅਤੇ IIT ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ। ਇਸ ਦੌਰਾਨ, ਉਹ ਵਿਭਾਗ ਵਿੱਚ ਤੀਜੇ ਸਥਾਨ 'ਤੇ ਰਹੀ। ਪੜ੍ਹਾਈ ਦੌਰਾਨ ਉਨ੍ਹਾਂ ਨੂੰ ਕਈ ਕੰਪਨੀਆਂ ਤੋਂ ਨੌਕਰੀ ਦੇ ਆਫਰਸ ਵੀ ਮਿਲੇ।

Follow Us On
Tag :