ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਵਨੀਤ ਬਿੱਟੂ ਨੇ ਰਾਜ ਮੰਤਰੀ ਦਾ ਸੰਭਾਲਿਆ ਅਹੁਦਾ, ਬੋਲੇ- ਰੇਲਵੇ ਨੂੰ ਅੱਗੇ ਲਿਜਾਣ ਚ ਨਹੀਂ ਛੱਡਾਂਗੇ ਕੋਈ ਕਸਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਹਨ। ਬੇਅੰਤ ਸਿੰਘ 1995 ਵਿੱਚ ਅੱਤਵਾਦ ਦੇ ਦੌਰ ਦੌਰਾਨ ਸਕੱਤਰੇਤ ਦੀ ਇਮਾਰਤ ਵਿੱਚ ਹੋਏ ਧਮਾਕੇ ਵਿੱਚ ਸ਼ਹਿਦ ਹੋ ਗਏ ਸਨ। ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ 3.0 ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਹੈ। ਇਸ ਸਾਲ ਦੇ ਸ਼ੁਰੂਆਤ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਸੀ। ਬਿੱਟੂ ਨੂੰ ਕਿਸੇ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਤੇ ਕਾਲ ਆਈ। ਧਮਕੀ ਦੇਣ ਵਾਲੇ ਵਿਅਕਤੀ ਨੇ ਬਿੱਟੂ ਨੂੰ ਕਿਹਾ ਕਿ ਜਲਦੀ ਹੀ ਉਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬਿੱਟੂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।

tv9-punjabi
TV9 Punjabi | Published: 11 Jun 2024 18:04 PM
ਰਵਨੀਤ ਸਿੰਘ ਬਿੱਟੂ, ਕੇਂਦਰੀ ਰਾਜ ਮੰਤਰੀ

ਰਵਨੀਤ ਸਿੰਘ ਬਿੱਟੂ, ਕੇਂਦਰੀ ਰਾਜ ਮੰਤਰੀ

1 / 7
ਪੰਜਾਬ ਦੇ ਸਾਬਕਾ ਸੰਸਦ ਮੈਂਬਰ ਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

2 / 7
ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਇਆ ਜਾਵੇਗਾ।

3 / 7
ਜੇਕਰ ਬਿੱਟੂ ਰਾਜ ਮੰਤਰੀ ਬਣਦੇ ਹਨ ਤਾਂ ਅੰਮ੍ਰਿਤਸਰ-ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਟ੍ਰੈਕ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਪ੍ਰਾਜੈਕਟ ਹੁਣੇ ਸ਼ੁਰੂ ਹੋਇਆ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਤੋਂ ਦਿੱਲੀ ਦਾ ਸਫ਼ਰ ਕੁਝ ਘੰਟਿਆਂ ਦਾ ਰਹਿ ਜਾਵੇਗਾ।

4 / 7
ਚੰਡੀਗੜ੍ਹ ਰਾਜਪੁਰਾ ਰੇਲਵੇ ਰੂਟ ਹੈ, ਜੋ ਕਿ 2016 ਵਿੱਚ ਮਨਜ਼ੂਰ ਹੋਇਆ ਸੀ, ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਦੇ ਲਈ 1000 ਰੁਪਏ ਦੀ ਟੋਕਨ ਮਨੀ ਮਨਜ਼ੂਰ ਕੀਤੀ ਗਈ ਸੀ। ਜੇਕਰ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਇਸ ਨਾਲ ਹਰਿਆਣਾ ਅਤੇ ਟ੍ਰਾਈਸਿਟੀ ਸਮੇਤ ਹੋਰ ਕਈ ਸੂਬਿਆਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

5 / 7
ਇਸ ਤੋਂ ਇਲਾਵਾ ਪੰਜਾਬ ਵਿੱਚ ਰੇਲਵੇ ‘ਤੇ ਆਧਾਰਿਤ ਕਾਫੀ ਉਦਯੋਗ ਹਨ। ਕਿਉਂਕਿ ਰੇਲਵੇ ਨਾਲ ਸਬੰਧਤ ਬਹੁਤ ਸਾਰੇ ਹਿੱਸੇ ਲੁਧਿਆਣਾ, ਮੋਹਾਲੀ ਅਤੇ ਜਲੰਧਰ ਵਿੱਚ ਤਿਆਰ ਹੁੰਦੇ ਹਨ। ਉਂਜ ਵੀ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਰੇਲਵੇ ਪ੍ਰਾਜੈਕਟ ਚੱਲ ਰਹੇ ਹਨ। ਸਾਬਕਾ ਕਾਂਗਰਸੀ ਆਗੂ ਪਵਨ ਬਾਂਸਲ ਤੋਂ ਬਾਅਦ ਇਹ ਵਿਭਾਗ ਪੰਜਾਬ ਜਾਂ ਚੰਡੀਗੜ੍ਹ ਆਇਆ ਹੈ।

6 / 7
ਰਵਨੀਤ ਬਿੱਟੂ ਨੇ ਅੱਜ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਅਤੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਰੇਲਵੇ ਕਰਮਚਾਰੀਆਂ ਵੱਲੋਂ ਰੇਲ ਭਵਨ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਰਵਨੀਤ ਬਿੱਟੂ ਨੇ ਅੱਜ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਅਤੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਰੇਲਵੇ ਕਰਮਚਾਰੀਆਂ ਵੱਲੋਂ ਰੇਲ ਭਵਨ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

7 / 7
Follow Us
Latest Stories
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...