ਬਾਲੀਵੁੱਡ ਐਕਟਰਸ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ Punjabi news - TV9 Punjabi

ਬਾਲੀਵੁੱਡ ਐਕਟਰਸ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Published: 

10 Apr 2024 17:35 PM

ਅੰਮ੍ਰਿਤਸਰ ਅੱਜ ਬਾਲੀਵੁੱਡ ਅਭਿਨੇਤਰੀ ਨੇਹਾ ਧੂਪੀਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਦੱਸਿਆ ਕਿ ਜਦੋਂ ਵੀ ਉਹ ਕਿਸੇ ਕੰਮ ਦੇ ਸਿਲਸਿਲੇ ਵਿੱਚ ਗੁਰੂ ਨਗਰੀ ਵਿੱਚ ਆਉਂਦੇ ਹਨ ਤਾਂ ਉਹ ਇੱਥੇ ਜਰੂਰ ਮੱਥਾ ਟੇਕਣ ਦੇ ਲਈ ਪਹੁੰਚਦੇ ਹਨ। ਉਹਨਾਂ ਕਿਹਾ ਕਿ ਬਹੁਤ ਜਲਦੀ ਸਾਡੀਆਂ ਨਵੀਆਂ ਫਿਲਮਾਂ ਆਉਣ ਵਾਲੀਆਂ ਹਨ ਜੋ ਵੱਡੇ ਪਰਦੇ ਤੇ ਰਿਲੀਜ਼ ਹੋਣਗੀਆਂ।

1 / 5ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕੀ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀਆਂ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕੀ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀਆਂ ਹਨ।

2 / 5

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਰਾਜਨੀਤਿਕ ਚਿਹਰੇ, ਬਾਲੀਵੁੱਡ ਅਤੇ ਪਾਲੀਵੁੱਡ ਦੇ ਅਦਾਕਾਰ ਵੀ ਨਤਮਸਤਕ ਹੋਣ ਪਹੁੰਚਦੇ ਹਨ ਅਤੇ ਵਾਹਿਗੁਰੂ ਤੋਂ ਆਪਣੇ ਕਰੀਅਰ ਦੀ ਬਿਹਤਰੀ ਲਈ ਸੁੱਖਣਾ ਸੁੱਖਦੇ ਹਨ ।

3 / 5

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਨਤਮਸਤਕ ਹੋਈ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੱਚਖੰਡ ਵਿਖੇ ਮੱਥਾ ਟੇਕਿਆ, ਉੱਥੇ ਹੀ ਇਲਾਹੀ ਬਾਣੀ ਦਾ ਵੀ ਸਰਵਣ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

4 / 5

ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਬਾਲੀਵੁੱਡ ਐਕਟਰਸ ਨੇਹਾ ਧੂਪੀਆ ਗੁਰੂ ਘਰ 'ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

5 / 5

ਜ਼ਿਕਰਯੋਗ ਹੈ ਕਿ ਅਦਾਕਾਰਾ ਨੇਹਾ ਧੂਪੀਆ ਅੰਮ੍ਰਿਤਸਰ ਵਿਖੇ ਕੰਮ ਦੇ ਸਿਲਸਿਲੇ ਵਿੱਚ ਪਹੁੰਚੇ ਹਨ। ਪਰ ਉਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚੇ।

Follow Us On
Tag :