ਮੁੱਖ ਮੰਤਰੀ ਭਗਵੰਤ ਸਿੰਘ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ – Punjabi News

ਮੁੱਖ ਮੰਤਰੀ ਭਗਵੰਤ ਸਿੰਘ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

Updated On: 

17 Mar 2025 19:06 PM

ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਖਾਲਸਾ ਹੀ ਜਾਹੋ ਜਲਾਲ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ ਮੁਹੱਲਾ ਮਨਾਇਆ ਜਾ ਰਿਹਾ ਹੈ ਅਤੇ ਅੱਜ ਹੋਲਾ ਮੁਹੱਲੇ ਦੇ ਦੂਜੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਪਹੁੰਚੇ।

1 / 5ਹੋਲਾ ਮੁਹੱਲੇ ਦੇ ਦੂਜੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਪਹੁੰਚੇ।

ਹੋਲਾ ਮੁਹੱਲੇ ਦੇ ਦੂਜੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਪਹੁੰਚੇ।

2 / 5

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਸਨ।

3 / 5

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਪੰਥ ਦੇ ਰਾਸ਼ਟਰੀ ਤਿਉਹਾਰ ਹੋਲਾ ਮੁਹੱਲਾ ਦੀ ਸਮੁੱਚੀ ਸਾਧ ਸੰਗਤ ਨੂੰ ਵਧਾਈ ਦਿੱਤੀ।

4 / 5

ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਸਿਰਫ਼ ਇੱਕ ਧਰਮ ਜਾਂ ਇੱਕ ਭਾਈਚਾਰੇ ਦੇ ਲੋਕਾਂ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਪੂਰੀ ਮਨੁੱਖਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼-ਵਿਦੇਸ਼ ਦੇ ਲੱਖਾਂ ਲੋਕ ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਰਹੇ ਹਨ।

5 / 5

ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਜਲਦੀ ਹੀ ਇਸ ਖੇਤਰ ਵਿੱਚ ਪਹਿਲ ਦੇ ਆਧਾਰ 'ਤੇ ਮਲਟੀ-ਸਪੈਸ਼ਲਿਟੀ ਹਸਪਤਾਲ ਜਾਂ ਹੋਰ ਜ਼ਰੂਰੀ ਸਹੂਲਤਾਂ ਪੂਰੀਆਂ ਕੀਤੀਆਂ ਜਾਣਗੀਆਂ।

Follow Us On
Tag :