Hussainiwala Memorial: ਹੁਸੈਨੀਵਾਲਾ ਸਮਾਰਕ ਦਾ ਹੋਵੇਗਾ ਮੁਕੰਮਲ ਕਲਪ, ਸੀਐੱਮ ਨੇ ਕੀਤਾ ਐਲਾਨ
Bhagwant Maan ਨੇ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
Updated On: 23 Mar 2023 19:06 PM
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੀਐੱਮ ਮਾਨ ਨੇ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
Hussainiwala Memorial: ਹੁਸੈਨੀਵਾਲਾ ਸਮਾਰਕ ਦਾ ਹੋਵੇਗਾ ਮੁਕੰਮਲ ਕਲਪ ਦਾ ਐਲਾਨ
ਖਟਕੱੜ ਕਲਾਂ ਵਿੱਚ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਸੀਐੱਮ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।