CM Di Yogshala: 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ, ਸੀਐੱਮ ਮਾਨ ਅਤੇ ਕੇਜਰੀਵਾਲ ਨੇ ਪਟਿਆਲਾ ਤੋਂ ਕੀਤਾ ਆਗਾਜ਼ Punjabi news - TV9 Punjabi

CM Di Yogshala: ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ, ਸੀਐੱਮ ਮਾਨ ਅਤੇ ਕੇਜਰੀਵਾਲ ਨੇ ਪਟਿਆਲਾ ਤੋਂ ਕੀਤਾ ਆਗਾਜ਼

Published: 

05 Apr 2023 19:38 PM

CM Yogshala: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਤੋਂ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ। ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ

1 / 6CM

2 / 6

ਸੀਐਮ ਦੀ ਯੋਗਸ਼ਾਲਾ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਾਗਰਿਕ ਪੱਖੀ ਇਹ ਅਹਿਮ ਪ੍ਰਾਜੈਕਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਨ ਦੀ ਉਪਜ ਹੈ ਅਤੇ ਇਸ ਨੇ ਲੋਕਾਂ ਵਿਚਾਲੇ ਕਾਫ਼ੀ ਮਕਬੂਲੀਅਤ ਹਾਸਲ ਕੀਤੀ ਹੈ।

3 / 6

CM Di Yogshala: 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ, ਸੀਐੱਮ ਮਾਨ ਅਤੇ ਕੇਜਰੀਵਾਲ ਨੇ ਪਟਿਆਲਾ ਤੋਂ ਕੀਤਾ ਆਗਾਜ਼

4 / 6

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ਉਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ।

5 / 6

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਯੋਗਸ਼ਾਲਾ ਦਾ ਇਹ ਤਜਰਬੇ ਕੌਮੀ ਰਾਜਧਾਨੀ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਇਨ੍ਹਾਂ ਤਜਰਬਿਆਂ ਨੂੰ ਕਾਫ਼ੀ ਵੱਡਾ ਹੁੰਗਾਰਾ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

6 / 6

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿੱਚ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ਵਰਗੇ ਚਾਰ ਸ਼ਹਿਰਾਂ ਵਿੱਚ ਯੋਗਸ਼ਾਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਆਸਣ ਸਿਖਾਉਣਗੇ।

Follow Us On
Exit mobile version