Khatkar Kalan: ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ
Chief Minister Bhagwant Maan ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਹੈ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।
Updated On: 23 Mar 2023 18:44 PM
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ।
ਖਟਕੱੜ ਕਲਾਂ ਵਿੱਚ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ।
ਸੀਐੱਮ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।