PHOTOS: ਨਸ਼ਿਆਂ ਖਿਲਾਫ਼ ਸੀਐਮ ਮਾਨ ਦੀ ਰੈਲੀ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ Punjabi news - TV9 Punjabi

PHOTOS: ਨਸ਼ਿਆਂ ਖਿਲਾਫ਼ ਸੀਐਮ ਮਾਨ ਦੀ ਰੈਲੀ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ

Updated On: 

16 Nov 2023 13:06 PM

ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਵਿੱਚ ਸਾਈਕਲ ਚਲਾ ਕੇ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੁੰ ਜਾਗਰੁਕ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਹ ਰੈਲੀ ਪੀਏਯੂ ਤੋਂ ਸ਼ੁਰੂ ਹੋਈ ਅਤੇ ਇਸਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਕਰੀਬ 13 ਕਿਲੋਮੀਟਰ ਦੀ ਯਾਤਰਾ ਕੀਤੀ। ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇਕਿਹਾ ਕਿ ਇਸ ਰੈਲੀ ਦਾ ਮਕਸਦ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਨੂੰ ਦੂਰ ਕਰਨਾ ਹੈ।

1 / 7ਲੁਧਿਆਣਾ

ਲੁਧਿਆਣਾ ਦੇ PAU ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਦੀ ਸਵਾਰੀ ਕੀਤੀ।

2 / 7

ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਰੈਲੀ ਕਿਸੇ ਕਿਸਮ ਦੀ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਇਸ ਰੈਲੀ ਦਾ ਮਕਸਦ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਲਿਆਉਣਾ ਹੈ।

3 / 7

ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਸ਼ਹੀਦ ਹੋਏ ਹਨ ਅਤੇ ਅੱਜ ਸ਼ਹੀਦਾਂ ਦੀ ਧਰਤੀ ਤੋਂ ਨਸ਼ਾ ਖਤਮ ਕਰਨਾ ਹੈ। ਪੰਜਾਬ ਦੀ ਧਰਤੀ 'ਤੇ ਤਲਵਾਰਾਂ ਤੇ ਤੀਰਾਂ ਦੇ ਹਮਲੇ ਸਹਿ ਚੁੱਕੇ ਹਨ। ਹੁਣ ਨਸ਼ੇ ਦਾ ਹਮਲਾ ਵੀ ਪੰਜਾਬ ਦੀ ਧਰਤੀ ਤੋਂ ਹੀ ਹੋਇਆ ਹੈ।

4 / 7

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਹਰ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ ਹੈ। ਹੁਣ ਨਸ਼ਾ ਵੀ ਖਤਮ ਹੋ ਜਾਵੇਗਾ ਅਤੇ ਹਰਾਇਆ ਜਾਵੇਗਾ।

5 / 7

ਸੀਐਮ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੇ ਖਾਤਮੇ ਦੀ ਲਹਿਰ ਸ਼ੁਰੂ ਹੋ ਗਈ ਹੈ। ਜਿਹੜਾ ਪੰਜਾਬ ਕਦੇ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ, ਅੱਜ ਫਿਰ ਤੋਂ ਗਿੱਧੇ ਅਤੇ ਭੰਗੜੇ ਦਾ ਪੰਜਾਬ ਬਣਨ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ।

6 / 7

ਸੀਐਮ ਭਗਵੰਤ ਸਿੰਘ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੱਸ ਦੇਈਏ ਕਿ ਪੰਜਾਬ ਵਿੱਚ ਇਸ ਮੌਕੇ ਤੇ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚੇ ਆਪਣੇ ਪਰਿਵਾਰਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਪੁੱਛ ਸਕਣ।

7 / 7

ਸ਼ਹੀਦਾਂ ਨੁੰ ਸ਼ਰਧਾਜੰਲੀ ਦੇਣ ਤੋਂ ਬਾਅਦ ਸੀਐਮ ਨੇ ਕਿਹਾ ਕਿ ਸਾਡੀ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਅੱਜ ਵੱਡੇ ਪੱਧਰ 'ਤੇ ਤਸਕਰ ਫੜੇ ਜਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਪੈ ਚੁੱਕੀ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਬਹੁਤ ਜ਼ਰੂਰੀ ਹੈ। ਸਰਕਾਰ ਇਸ ਲਈ ਉਪਰਾਲੇ ਕਰ ਰਹੀ ਹੈ।

Follow Us On
Exit mobile version