ਸਾਬਕਾ ਕਾਂਗਰਸੀ ਵਿਧਾਇਕ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਦਲਵੀਰ ਸਿੰਘ ਗੋਲਡੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਚੋਣ ਲੜੀ ਸੀ।
ਦਰਅਸਲ ਗੋਲਡੀ ਨੇ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰੀ ਲਈ ਦਾਅਵਾ ਠੋਕਿਆ ਸੀ। ਪਰ ਹਾਈਕਮਾਂਡ ਨੇ ਉਹਨਾਂ ਦੀ ਥਾਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਰੋਸਾ ਜਤਾਇਆ ਅਤੇ ਸੰਗਰੂਰ ਤੋਂ ਉਮੀਦਵਾਰ ਐਲਾਨ ਦਿੱਤਾ।
ਟਿਕਟ ਨਾ ਮਿਲਣ ਤੋਂ ਗੋਲਡੀ ਨਰਾਜ਼ ਚੱਲ ਰਹੇ ਸਨ ਕਾਂਗਰਸੀ ਲੀਡਰਾਂ ਨੇ ਗੋਲਡੀ ਨੂੰ ਮਨਾਉਣ ਦੀ ਕੋਸ਼ਿਸ ਕੀਤੀ ਪਰ ਉਹਨਾਂ ਨੇ ਮੰਨਣ ਦੀ ਥਾਂ ਪਾਰਟੀ ਨੂੰ ਹੀ ਅਲਵਿਦਾ ਕਹਿ ਦਿੱਤਾ।
ਦਲਵੀਰ ਸਿੰਘ ਗੋਲਡੀ ਵਿਦਿਆਰਥੀ ਸਿਆਸਤ ਵਿੱਚ ਉਭਰਕੇ ਸਾਹਮਣੇ ਆਏ ਸਨ। ਦਲਬੀਰ ਨੇ ਸਾਲ 2006-07 ਵਿੱਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀ ਚੋਣ ਜਿੱਤੇ ਅਤੇ ਪ੍ਰਧਾਨ ਬਣੇ।