ਸ੍ਰੀ ਦਰਬਾਰ ਸਾਹਿਬ ਵਿੱਚ ਮਨਾਇਆ ਗਿਆ ਬੰਦੀ ਛੋੜ ਦਿਵਸ, ਦੇਥੋ ਤਸਵੀਰਾਂ Punjabi news - TV9 Punjabi

ਸ੍ਰੀ ਦਰਬਾਰ ਸਾਹਿਬ ਵਿੱਚ ਮਨਾਇਆ ਗਿਆ ਬੰਦੀ ਛੋੜ ਦਿਵਸ, ਦੇਥੋ ਤਸਵੀਰਾਂ

Updated On: 

12 Nov 2023 22:49 PM

ਅੱਜ ਦੁਨੀਆ ਭਰ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਦਾ ਰਿਹਾ ਹੈ। ਤਿਉਹਾਰ ਦੀ ਧੂਮ ਦੇਸ਼ਾ-ਵਿਦੇਸ਼ਾ ਤੱਕ ਦੇਖਣ ਨੂੰ ਮਿਲ ਰਹੀ ਹੈ। ਦੀਵਾਲੀ ਵਾਲੇ ਦਿਨ ਵੀ ਸਿੱਖਾਂ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਾਂ ਨੂੰ ਰਿਹਾ ਕਰਵਾਇਆ ਸੀ। ਦੀਵਾਲੀ ਦਾ ਤਿਉਹਾਰ ਸਿੱਖ ਕੌਮ ਲਈ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

1 / 5ਅੱਜ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ਤੇ ਦੇਸ਼ ਵਿਦੇਸ ਤੋਂ ਸੰਗਤ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ।

ਅੱਜ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ਤੇ ਦੇਸ਼ ਵਿਦੇਸ ਤੋਂ ਸੰਗਤ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ।

2 / 5

ਦੇਸ਼ ਦੀਆਂ ਵੱਖ-ਵੱਖ ਥਾਵਾਂ ਤੋਂ ਪੁੱਜੀ ਸੰਗਤ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਲਾਈਟਿੰਗ ਤੇ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੋਸ਼ਨ ਕਰਨਾ ਚਾਹੀਦਾ ਹੈ।

3 / 5

ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਅੱਜ ਦੇ ਹੀ ਦਿਨ 52 ਰਾਜਿਆਂ ਨੂੰ ਕੈਦ ਵਿੱਚੋਂ ਰਿਹਾਅ ਕਰਵਾਇਆ ਸੀ ਅਤੇ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਸਭ ਨੂੰ ਪ੍ਰੇਰਣਾ ਦਿੱਤੀ ਸੀ।

4 / 5

ਸੰਗਤ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਇਸ ਦਿਨ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ।

5 / 5

ਸਗਤ ਨੇ ਕਿਹਾ ਕਿ ਕਿਤਾਬਾਂ ਦੇ ਵਿੱਚ ਪੜਦੇ ਸੀ ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ ਅੱਜ ਉਹ ਗੱਲ ਇਥੋਂ ਦਾ ਨਜ਼ਾਰਾ ਦੇਖ ਸੱਚ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ। ਅਸੀਂ ਆਪਣੇ ਆਪ ਨੂੰ ਬਹੁਤ ਖੁਸ਼ਨਸੀਬ ਸਮਝਦੇ ਹਾਂ ਜਿਹੜਾ ਵਾਹਿਗੁਰੂ ਨੇ ਇਹ ਨਜ਼ਾਰਾ ਵੇਖਣ ਦਾ ਮੌਕਾ ਦਿੱਤਾ।

Follow Us On