ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਭਾਜਪਾ ਵੱਲੋਂ ਨਫਰਤ ਦੀ ਰਾਜਨੀਤੀ ਫੈਲਾਈ ਜਾ ਰਹੀ ਹੈ। ਪਰ ਸਾਨੂੰ ਇਸ ਤੋਂ ਬਚਣਾ ਪਵੇਗਾ। ਚੰਨੀ ਨੇ ਕਿਹਾ ਕਿ ਮੈਂ ਸਪੈਨਿਸ਼ ਕਲਪ ਹਮਲਾ ਮਾਮਲੇ 'ਚ ਹਿਮਾਚਲ ਦੇ ਸੀਐੱਮ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ 'ਚ ਪਾਣੀ ਦੇ ਘਟ ਰਹੇ ਪੱਧਰ 'ਤੇ ਚੰਨੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ, ਸੂਬਾ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।