MP ਚੰਨੀ ਜਲੰਧਰ ਈਦਗਾਹ ਪਹੁੰਚੇ, ਕਤਾਰ 'ਚ ਬੈਠ ਕੇ ਨਮਾਜ਼ ਅਦਾ ਕੀਤੀ - TV9 Punjabi

MP ਚੰਨੀ ਜਲੰਧਰ ਈਦਗਾਹ ਪਹੁੰਚੇ, ਕਤਾਰ ‘ਚ ਬੈਠ ਕੇ ਨਮਾਜ਼ ਅਦਾ ਕੀਤੀ

Published: 

17 Jun 2024 16:08 PM IST

Eid-al-Adha 2024: ਅੱਜ ਪੰਜਾਬ ਵਿੱਚ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।

1 / 6ਪੰਜਾਬ ਵਿੱਚ ਅੱਜ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ।

ਪੰਜਾਬ ਵਿੱਚ ਅੱਜ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ।

2 / 6

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਮਸਜਿਦ 'ਚ ਮੁਸਲਿਮ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਈਦ ਦੀ ਵਧਾਈ ਦਿੱਤੀ।

3 / 6

ਇਸ ਦੌਰਾਨ ਚੰਨੀ ਨੇ ਮੁਸਲਿਮ ਆਗੂਆਂ ਨਾਲ ਨਮਾਜ਼ ਅਦਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਲੋਕ ਸਭਾ ਸੀਟ 2024 ਤੋਂ ਚੋਣ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ, ਮੇਰੇ ਵੱਲੋਂ ਸਾਰੇ ਭਰਾਵਾਂ ਨੂੰ ਈਦ ਦੀਆਂ ਬਹੁਤ ਬਹੁਤ ਮੁਬਾਰਕਾਂ।

4 / 6

5 / 6

6 / 6

ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਭਾਜਪਾ ਵੱਲੋਂ ਨਫਰਤ ਦੀ ਰਾਜਨੀਤੀ ਫੈਲਾਈ ਜਾ ਰਹੀ ਹੈ। ਪਰ ਸਾਨੂੰ ਇਸ ਤੋਂ ਬਚਣਾ ਪਵੇਗਾ। ਚੰਨੀ ਨੇ ਕਿਹਾ ਕਿ ਮੈਂ ਸਪੈਨਿਸ਼ ਕਲਪ ਹਮਲਾ ਮਾਮਲੇ 'ਚ ਹਿਮਾਚਲ ਦੇ ਸੀਐੱਮ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ 'ਚ ਪਾਣੀ ਦੇ ਘਟ ਰਹੇ ਪੱਧਰ 'ਤੇ ਚੰਨੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ, ਸੂਬਾ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।

Follow Us On
Tag :