PHOTOS: ਪਹਿਲਾਂ ਕਰਾਂਗੇ ਪਛਾਣ.. ਫਿਰ ਵਧਣ ਦੇਵਾਂਗੇ ਅੱਗੇ … ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਦਿੱਤਾ ਚਾਹ-ਪਾਣੀ - TV9 Punjabi

PHOTOS: ਦਿੱਲੀ ਕੂਚ ‘ਤੇ ਅੜੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਤਾਂ ਦਿੱਤਾ ਚਾਹ-ਪਾਣੀ ਵੀ

Updated On: 

08 Dec 2024 14:08 PM IST

Kisan Protest: ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ, 2020-21 ਵਿੱਚ ਪਿਛਲੇ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੀ 2021 ਦੀ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਇਨਸਾਫ਼ ਦੀ ਗੁਹਾਰ ਲਗਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨਾਂ ਲਾਗੂ ਕੀਤੀਆਂ ਜਾਣ ਅਤੇ ਬਿਜਲੀ ਦਰਾਂ ਨਾ ਵਧਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

1 / 6ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧੇ ਹਨ। ਪੰਜਾਬ ਦੇ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਵੱਲ ਮਾਰਚ ਕਰਨ ਲਈ ਨਿਕਲ ਰਿਹਾ ਹੈ। ਇਸ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿੱਤਾ ਸੀ। Photo Credit: PTI

ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧੇ ਹਨ। ਪੰਜਾਬ ਦੇ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਵੱਲ ਮਾਰਚ ਕਰਨ ਲਈ ਨਿਕਲ ਰਿਹਾ ਹੈ। ਇਸ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿੱਤਾ ਸੀ। Photo Credit: PTI

2 / 6

Kisan Budget: 67 ਦਿਨ ਦਾ ਮਰਨ ਵਰਤ, ਅੰਦੋਲਨ 'ਤੇ ਕਿਸਾਨ, ਜਾਣੋ ਕੀ ਹਨ ਕੇਂਦਰੀ ਬਜਟ ਤੋਂ ਉਮੀਦਾਂ

3 / 6

ਕੇਂਦਰ ਖਿਲਾਫ਼ ਰੋਸ ਮੁਹਜ਼ਰਾ ਕਰਦੇ ਹੋਏ ਕਿਸਾਨ

4 / 6

ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਆਪਣਾ ਮਾਰਚ ਸ਼ੁਰੂ ਕੀਤਾ ਸੀ, ਪਰ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ 'ਤੇ ਸੁਰੱਖਿਆ ਬਲਾਂ ਦੇ ਅੱਥਰੂ ਗੈਸ ਅਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿੱਥੇ ਬੀਐਨਐਸਐਸ ਦੀ ਧਾਰਾ 163 ਲਗਾਈ ਗਈ ਸੀ। ਧਾਰਾ 163 ਦੇ ਤਹਿਤ, ਪੰਜ ਜਾਂ ਵੱਧ ਲੋਕਾਂ ਦੇ ਗੈਰਕਾਨੂੰਨੀ ਇਕੱਠੇ ਹੋਣ ਦੀ ਮਨਾਹੀ ਸੀ। Photo Credit: PTI

5 / 6

ਧਰਨਾਕਾਰੀ ਕਿਸਾਨ ਨੇ ਕਿਹਾ ਕਿ ਪੁਲਿਸ ਕੋਲ ਜੋ ਸੂਚੀ ਹੈ ਉਹ ਗਲਤ ਹੈ। ਇੱਥੇ ਆਉਣ ਵਾਲੇ ਕਿਸਾਨਾਂ ਦੇ ਨਾਮ ਸੂਚੀ ਵਿੱਚ ਨਹੀਂ ਹਨ। ਅਸੀਂ ਪੁਲਿਸ ਨੂੰ ਕਿਹਾ ਹੈ ਕਿ ਸਾਨੂੰ ਅੱਗੇ ਵਧਣ ਦਿਓ ਅਤੇ ਅਸੀਂ ਉਨ੍ਹਾਂ ਨੂੰ ਆਪਣੇ ਪਛਾਣ ਪੱਤਰ ਦਿਖਾਵਾਂਗੇ। ਪੁਲਿਸ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੈ ਤਾਂ ਅਸੀਂ ਆਪਣੇ ਪਛਾਣ ਪੱਤਰ ਕਿਉਂ ਦੇਈਏ। Photo Credit: PTI

6 / 6

ਦਿੱਲੀ ਕੂਚ ਲਈ ਬੁਜੁਰੱਗ ਕਿਸਾਨ ਵੀ ਪੂਰੇ ਉਤਸ਼ਾਹ ਨਾਲ ਸ਼ੰਭੂ ਬਾਰਡਰ ਤੇ ਡਟੇ ਹੋਏ ਹਨ। ਅਜਿਹੇ ਹੀ ਇੱਕ ਬੁਜੁਰੱਗ ਕਿਸਾਨ ਦੀ ਫੋਟੋ ਮੀਡੀਆ ਵਿੱਚ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਹ ਰੱਸੀ ਦੇ ਉਸ ਪਾਰ ਬੈਠ ਕੇ ਦਿੱਲੀ ਜਾਣ ਲਈ ਰਾਹ ਖੁਲ੍ਹਣ ਦੀ ਉਡੀਕ ਕਰਦੇ ਨਜ਼ਰ ਆ ਰਹੇ ਹਨ। Photo Credit: PTI

Follow Us On
Tag :