G-20 Summit 2023 ਦੇ Delegates ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ। G-20 delegates of countries bowed down at Sachkhand Sri Harimandar Sahib in punjabi Punjabi news - TV9 Punjabi

G-20 Summit 2023 ਦੇ Delegates ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published: 

17 Mar 2023 22:48 PM

G-20 Delegate in Golen Temple: ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ਤੇ ਜ਼ੋਰ ਦਿੱਤਾ।

1 / 9ਪਿੱਛਲੇ

ਪਿੱਛਲੇ ਤਿੰਨ ਦਿਨਾਂ ਤੋਂ ਅੰਮਿਤਸਰ ਵਿੱਚ ਜੀ 20 ਸੰਮੇਲਨ ਚੱਲ ਰਿਹਾ ਸੀ ਜਿਸ ਦਾ ਸ਼ੁੱਕਰਵਾਰ ਨੂੰ ਆਖਰੀ ਦਿਨ ਸੀ। ਜੀ -20 ਦੇ ਡੇਲੀਗੇਟਸ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

2 / 9

28 ਮੁਲਕਾਂ ਦੇ 55 ਡੇਲੀਗੇਟਸ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਜੀ-20 ਦੇਸ਼ ਵਾਤਾਵਰਨ ਸੰਭਾਲ, ਨੌਜੁਆਨੀ ਨੂੰ ਰੁਜ਼ਗਾਰ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਧਾਰਿਤ ਨੀਤੀਆਂ ਘੜਨ ਲਈ ਲਗਾਤਾਰ ਬੈਠਕਾਂ ਕਰ ਰਹੇ ਹਨ। ਇਸੇ ਲੜੀ ਵਿੱਚ ਅਮ੍ਰਿਤਸਰ ਵਿੱਚ ਤਿੰਨ ਰੋਜ਼ਾ ਐਜੂਕੇਸ਼ਨ ਸੰਮੇਲਨ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਦੌਰਾਨ ਸਾਰੇ ਵਿਦੇਸ਼ੀ ਮਹਿਮਾਨਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੀ ਸ਼ੋਭਾ ਤੋਂ ਜਾਣੂ ਕਰਵਾਇਆ ਗਿਆ।

3 / 9

ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ ਕੀਤਾ।

4 / 9

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋ ਜੀ 20 ਦੇ ਡੇਲੀਗੇਟਸ ਨੂੰ ਸਿਰੋਪੇ ਪਾਕੇ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਭੇਂਟ ਕਰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

5 / 9

ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-20 ਡੈਲੀਗੇਟਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ, ਮਰਯਾਦਾ ਅਤੇ ਸਿਧਾਂਤ ਬਾਰੇ ਦੱਸਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜਦੇ ਹਨ।

6 / 9

ਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੀ ਜੀ-20 ਪ੍ਰਧਾਨਗੀ ਤਹਿਤ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ਡੈਲੀਗੇਟਸ ਨੂੰ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਤਿਹਾਸਕ ਨਗਰੀ ਹੈ, ਜਿਥੇ ਗੁਰੂ ਸਾਹਿਬ ਨੇ ਵੱਖ-ਵੱਖ ਖਿੱਤਿਆਂ ਦੇ ਲੋਕਾਂ ਨੂੰ ਵਸਾਇਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।

7 / 9

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ’ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ’ਤੇ ਜ਼ੋਰ ਦਿੱਤਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼ ਸੁਥਰੀ ਅਤੇ ਹਰੀ ਭਰੀ ਧਰਤੀ ਦੇ ਸਕੀਏ।

8 / 9

ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ’ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ।

9 / 9

ਧਾਮੀ ਨੇ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪੁੱਜਣ ’ਤੇ ਧੰਨਵਾਦ ਕੀਤਾ।

Follow Us On
Exit mobile version