ਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਚੜਾਇਆ ਗਿਆ ਗਲੂਕੋਜ਼, 121 ਕਿਸਾਨਾਂ ਨੇ ਤੋੜਿਆ ਮਰਨ ਵਰਤ, ਦੇਖੋ PHOTOS | Glucose offered to Dallewal after Centre's call, 121 farmers break fast to death Punjabi news - TV9 Punjabi

ਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਚੜਾਇਆ ਗਿਆ ਗਲੂਕੋਜ਼, 121 ਕਿਸਾਨਾਂ ਨੇ ਤੋੜਿਆ ਮਰਨ ਵਰਤ, ਦੇਖੋ PHOTOS

Published: 

19 Jan 2025 19:03 PM

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਗੱਲਬਾਤ ਕਰਨ ਲਈ ਆਏ ਸੱਦੇ ਤੋਂ ਬਾਅਦ ਜਗਜੀਤ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਕਰਨ ਵਾਲੇ 121 ਕਿਸਾਨਾਂ ਨੇ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਇਸ ਫੈਸਲੇ ਤੋਂ ਬਾਅਦ ਹੁਣ ਸਿਰਫ਼ ਡੱਲੇਵਾਲ ਹੀ ਮਰਨ ਵਰਤ ਤੇ ਰਹਿਣਗੇ।

1 / 7ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ‘ਤੇ ਹਨ। ਇਸ ਮੁਲਾਕਾਤ ਵਿੱਚ ਉਹਨਾਂ ਨੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਲਈ ਮਨਾਇਆ ਅਤੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ।

ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ‘ਤੇ ਹਨ। ਇਸ ਮੁਲਾਕਾਤ ਵਿੱਚ ਉਹਨਾਂ ਨੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਲਈ ਮਨਾਇਆ ਅਤੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ।

2 / 7

ਸੱਦੇ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇੱਕ ਮੀਟਿੰਗ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਹੋਵੇਗੀ।

3 / 7

ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ ‘ਤੇ ਹਨ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ, ਪਰ ਉਹਨਾਂ ਨੇ ਇਨਕਾਰ ਕਰ ਦਿੱਤਾ।

4 / 7

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਗੱਲਬਾਤ ਕਰਨ ਲਈ ਆਏ ਸੱਦੇ ਤੋਂ ਬਾਅਦ ਜਗਜੀਤ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਕਰਨ ਵਾਲੇ 121 ਕਿਸਾਨਾਂ ਨੇ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਇਸ ਫੈਸਲੇ ਤੋਂ ਬਾਅਦ ਹੁਣ ਸਿਰਫ਼ ਡੱਲੇਵਾਲ ਹੀ ਮਰਨ ਵਰਤ ਤੇ ਰਹਿਣਗੇ।

5 / 7

ਇਸ ਸੱਦੇ ਤੋਂ ਬਾਅਦ ਜਿੱਥੇ ਡੱਲੇਵਾਲ ਨੇ ਡਾਕਟਰੀ ਸੇਵਾਵਾਂ ਲੈਣ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਉੱਥੇ ਹੀ ਉਹਨਾਂ ਦੇ ਹੱਕ ਵਿੱਚ ਮਰਨ ਵਰਤੇ ਤੇ ਬੈਠੇ 121 ਕਿਸਾਨਾਂ ਨੇ ਆਪਣੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਸ ਤੋਂ ਬਾਅਦ ਸਿਰਫ਼ ਡੱਲੇਵਾਲ ਹੀ ਮਰਨ ਵਰਤ ਤੇ ਰਹਿਣਗੇ। ਕੇਂਦਰ ਦੇ ਸੱਦੇ ਤੋਂ ਬਾਅਦ ਡਾਕਟਰਾਂ ਦੀ ਟੀਮ ਵੱਲੋਂ ਡੱਲੇਵਾਲ ਨੂੰ ਗਲੂਕੋਜ਼ ਚੜਾਇਆ ਹੈ। ਇਸ ਤੋਂ ਇਲਾਵਾ ਡਾਕਟਰਾਂ ਦੀ ਟੀਮ ਵੱਲੋਂ ਉਹਨਾਂ ਦੀ ਸਿਹਤ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

6 / 7

ਉਧਰ ਡਾਕਟਰ ਸਵੈਮਾਨ ਸਿੰਘ ਨੇ 14 ਫਰਬਰੀ ਨੂੰ ਹੋਣ ਵਾਲੀ ਮੀਟਿੰਗ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ। ਜਿਸ ਕਰਕੇ ਮੀਟਿੰਗ ਵਿੱਚ ਐਨਾ ਸਮਾਂ ਨਹੀਂ ਪਾਉਣਾ ਚਾਹੀਦਾ। ਕਿਉਂਕਿ ਬਿਨਾਂ ਖਾਣੇ ਤੋਂ 14 ਫ਼ਰਬਰੀ ਤੱਕ ਡੱਲੇਵਾਲ ਦੀ ਸਿਹਤ ਹੋਰ ਵਿਗੜ ਸਕਦੀ ਹੈ।

7 / 7

ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ ‘ਤੇ ਹਨ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ, ਪਰ ਉਹਨਾਂ ਨੇ ਇਨਕਾਰ ਕਰ ਦਿੱਤਾ। ਕੇਂਦਰ ਵੱਲੋਂ ਸੱਦਾ ਆਉਣ ਤੋਂ ਬਾਅਦ ਹੁਣ ਸਭ ਦੀ ਨਜ਼ਰ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਤੇ ਰਹੇਗਾ। ਹਾਲਾਂਕਿ ਸਰਵਣ ਸਿੰਘ ਪੰਧੇਰ ਨੇ ਇਸ ਤੋਂ ਪਹਿਲਾਂ ਦਿੱਲੀ ਕੂਚ ਦਾ ਵੀ ਐਲਾਨ ਕੀਤਾ ਸੀ।

Follow Us On
Tag :