ਸਿੱਧੂ ਦੇ ਪਰਿਵਾਰ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ ਕਿ ‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’