ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਲਿਆ ਜਨਮ - TV9 Punjabi

ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਲਿਆ ਜਨਮ

Updated On: 

18 Nov 2025 13:18 PM IST

ਕਰੀਬ 2 ਸਾਲਾਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਖੁਸ਼ੀ ਆਈ ਹੈ। ਜਦੋਂ ਹੀ ਐਤਵਾਰ ਸਵੇਰੇ ਬਲਕੌਰ ਸਿੰਘ ਸਿੱਧੂ ਦੇ ਘਰ ਨੰਨ੍ਹੇ ਮਹਿਮਾਨ ਦੇ ਆਉਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਾਂਝੀ ਕੀਤੀ ਤਾਂ ਉਵੇਂ ਹੀ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਸਿੱਧੂ ਦੇ ਪ੍ਰਸੰਸਕਾਂ ਵੱਲੋਂ ਇਸ ਖੁਸ਼ੀ ਦਾ ਪ੍ਰਗਟਾਵਾ ਵੱਖਰੇ ਵੱਖਰੇ ਢੰਗਾਂ ਨਾਲ ਕੀਤਾ ਗਿਆ। ਕਈ ਥਾਂ ਮਠਿਆਈਆਂ ਵੰਡੀਆਂ ਗਈਆਂ ਅਤੇ ਕਈ ਥਾਂ ਮੂਸੇਵਾਲਾ ਦੇ ਗੀਤਾਂ ਤੇ ਭੰਗੜੇ ਪਾਏ ਗਏ।

1 / 5ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ਿਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ਿਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।

2 / 5

ਸਿੱਧੂ ਦੇ ਪਰਿਵਾਰ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ ਕਿ ‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’

3 / 5

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਬਾਰਕਬਾਦ ਦੇਣ ਪਹੁੰਚੇ। ਇਸ ਮੌਕੇ ਉਹਨਾਂ ਨੇ ਜਿੱਥੇ ਬਲਕੌਰ ਸਿੱਧੂ ਨਾਲ ਮੁਲਾਕਾਤ ਕੀਤੀ ਤਾਂ ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਵੀ ਉਹਨਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।

4 / 5

ਸਿੱਧੂ ਦੇ ਪ੍ਰਸੰਸਕਾਂ ਵੱਲੋਂ ਇਸ ਖੁਸ਼ੀ ਦਾ ਪ੍ਰਗਟਾਵਾ ਵੱਖਰੇ- ਵੱਖਰੇ ਢੰਗਾਂ ਨਾਲ ਕੀਤਾ ਗਿਆ। ਕਈ ਥਾਂ ਮਠਿਆਈਆਂ ਵੰਡੀਆਂ ਗਈਆਂ ਅਤੇ ਕਈ ਥਾਂ ਮੂਸੇਵਾਲਾ ਦੇ ਗੀਤਾਂ 'ਤੇ ਭੰਗੜੇ ਪਾਏ ਗਏ।

5 / 5

Follow Us On
Tag :