ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ ਹੋਲੇ ਮਹੱਲੇ ਦਾ ਤਿਉਹਾਰ, ਦੇਖੋ ਤਸਵੀਰਾਂ | Hola Mohalla festival celebrated at Anandpur Sahib, see pictures - TV9 Punjabi

ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ ਹੋਲੇ ਮਹੱਲੇ ਦਾ ਤਿਉਹਾਰ, ਦੇਖੋ ਤਸਵੀਰਾਂ

raj-kumar
Updated On: 

17 Mar 2025 19:05 PM

Hola Mohalla : ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ ਤਿੰਨ ਦਿਨਾਂ ਹੋਲਾ ਮਹੱਲਾ ਮੇਲੇ ਦਾ ਅੱਜ ਆਖਰੀ ਦਿਨ ਹੈ। ਇਹ ਸਮਾਗਮ ਸਿੱਖ ਭਾਈਚਾਰੇ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚੇ ਹਨ। ਇਹ ਮੇਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਯੋਜਨ ਨਾਲ ਸ਼ੁਰੂ ਹੋਇਆ।

1 / 9ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਲੱਖਾਂ ਦੀ ਗਿਣਤੀ ’ਚ ਸੰਗਤਾਂ ਹੋਲੇ ਮਹੱਲੇ ਦਾ ਵਿਸ਼ੇਸ਼ ਸਮਾਗਮ ਤੇ ਖ਼ਾਲਸਾਈ ਜਾਹੋ-ਜਲਾਲ ਵੇਖਣ ਲਈ ਪਹੁੰਚੀਆਂ ।

ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਲੱਖਾਂ ਦੀ ਗਿਣਤੀ ’ਚ ਸੰਗਤਾਂ ਹੋਲੇ ਮਹੱਲੇ ਦਾ ਵਿਸ਼ੇਸ਼ ਸਮਾਗਮ ਤੇ ਖ਼ਾਲਸਾਈ ਜਾਹੋ-ਜਲਾਲ ਵੇਖਣ ਲਈ ਪਹੁੰਚੀਆਂ ।

2 / 9ਹੋਲਾ ਮਹੱਲਾ ਆਜ਼ਾਦੀ, ਬਹਾਦਰੀ ਤੇ ਉਤਸ਼ਾਹ ਦਾ ਪ੍ਰਤੀਕ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 1699 ’ਚ ਵਿਸਾਖੀ ਵਾਲੇ ਦਿਨ ਅੰਮ੍ਰਿਤ ਛਕਾ ਕੇ ਉਸ ਸਮੇਂ ਦੇ ਰਾਜਿਆਂ ਦੇ ਜ਼ੁਲਮ ਨੂੰ ਖ਼ਤਮ ਕਰਨ ਲਈ ਇਕ ਸ਼ਕਤੀ-ਸ਼ਾਲੀ ਕੌਮ ਦੀ ਸਿਰਜਣਾ ਕੀਤੀ ਸੀ।

ਹੋਲਾ ਮਹੱਲਾ ਆਜ਼ਾਦੀ, ਬਹਾਦਰੀ ਤੇ ਉਤਸ਼ਾਹ ਦਾ ਪ੍ਰਤੀਕ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 1699 ’ਚ ਵਿਸਾਖੀ ਵਾਲੇ ਦਿਨ ਅੰਮ੍ਰਿਤ ਛਕਾ ਕੇ ਉਸ ਸਮੇਂ ਦੇ ਰਾਜਿਆਂ ਦੇ ਜ਼ੁਲਮ ਨੂੰ ਖ਼ਤਮ ਕਰਨ ਲਈ ਇਕ ਸ਼ਕਤੀ-ਸ਼ਾਲੀ ਕੌਮ ਦੀ ਸਿਰਜਣਾ ਕੀਤੀ ਸੀ।

3 / 9ਹੋਲੀ ਦੇ ਤਿਉਹਾਰ ਨੂੰ ਸਿਰਫ਼ ਰੰਗਾਂ ਨਾਲ ਖੇਡਦੇ ਹੋਏ ਮਨਾਇਆ ਜਾਂਦਾ ਸੀ। ਉਸ ਨੂੰ ਅਧਿਆਤਮਕ ਰੰਗ ਦੇਣ ਲਈ ਤੇ ਸਮਾਜ ’ਚ ਫੈਲੀਆਂ ਕੁਰੀਤੀਆਂ ਤੇ ਜ਼ੁਲਮ ਦੂਰ ਕਰਨ ਲਈ ਮੁਰਦਾ ਹੋ ਚੁੱਕੀਆਂ ਰੂਹਾਂ ਅੰਦਰ ਜੋਸ਼ ਪੈਦਾ ਕਰਨ ਲਈ  ਹੋਲਾ ਮਹੱਲਾ ਮਨਾਉਣਾ ਆਰੰਭਿਆ ਗਿਆ।

ਹੋਲੀ ਦੇ ਤਿਉਹਾਰ ਨੂੰ ਸਿਰਫ਼ ਰੰਗਾਂ ਨਾਲ ਖੇਡਦੇ ਹੋਏ ਮਨਾਇਆ ਜਾਂਦਾ ਸੀ। ਉਸ ਨੂੰ ਅਧਿਆਤਮਕ ਰੰਗ ਦੇਣ ਲਈ ਤੇ ਸਮਾਜ ’ਚ ਫੈਲੀਆਂ ਕੁਰੀਤੀਆਂ ਤੇ ਜ਼ੁਲਮ ਦੂਰ ਕਰਨ ਲਈ ਮੁਰਦਾ ਹੋ ਚੁੱਕੀਆਂ ਰੂਹਾਂ ਅੰਦਰ ਜੋਸ਼ ਪੈਦਾ ਕਰਨ ਲਈ ਹੋਲਾ ਮਹੱਲਾ ਮਨਾਉਣਾ ਆਰੰਭਿਆ ਗਿਆ।

4 / 9

ਉਸ ਸਮੇਂ ਦੇ ਜ਼ਾਲਮ ਹਾਕਮਾਂ ਦੇ ਜਬਰ ਵਿਰੁਧ ਸੰਘਰਸ਼ ਕਰਨ ਤੇ ਕੌਮ ’ਚ ਜੋਸ਼ ਪੈਦਾ ਕਰਨ ਲਈ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ਵਿਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ।

5 / 9

ਉਨ੍ਹਾਂ ਵਲੋਂ ਖ਼ਾਲਸਾਈ ਫ਼ੌਜਾਂ ਦੇ ਦੋ ਦਲਾਂ ’ਚ ਸ਼ਸਤਰ ਵਿਦਿਆ ਦੇ ਜੌਹਰ ਦਿਖਾਉਂਦੇ ਹੋਏ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਜੇਤੂਆਂ ਨੂੰ ਸਨਮਾਨਤ ਕੀਤਾ ਜਾਂਦਾ ਸੀ। ਅੱਜ ਵੀ ਉਸੇ ਪ੍ਰੰਪਰਾ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਜਦੋਂ ਹੋਲੇ ਮਹੱਲੇ ਦੇ ਇਕੱਠ ਨੂੰ ਜਲੂਸ ਦੇ ਰੂਪ ’ਚ ਕੱਢਿਆ ਜਾਂਦਾ ਹੈ ਤਾਂ ਉਸ ਦੇ ਅੱਗੇ-ਅੱਗੇ ਯੁੱਧ ਕਲਾ ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਂਦਾ ਹੈ।

6 / 9

ਗੁਰੂ ਗੋਬਿੰਦ ਸਿੰਘ ਜੀ ਵਲੋਂ ਉਸ ਸਮੇਂ ਦੀ ਮੰਗ ਮੁਤਾਬਕ ਦਬੇ ਕੁਚਲੇ ਲੋਕਾਂ ਦਾ ਮਨੋਬਲ ਉੱਚਾ ਚੁੱਕਣ ਦੇ ਨਾਲ-ਨਾਲ ਉਨ੍ਹਾਂ ਅੰਦਰ ਸ੍ਰੀਰਕ ਤੌਰ ’ਤੇ ਵੀ ਜੋਸ਼ ਪੈਦਾ ਕਰਨ ਲਈ ਨਵੇਂ ਸਾਧਨ ਅਪਣਾਏ ਗਏ।

7 / 9

ਇਸ ’ਚ ਉਨ੍ਹਾਂ ਨੇ ਭਗਤੀ ਦੇ ਨਾਲ-ਨਾਲ ਸ਼ਕਤੀ ਪ੍ਰਦਰਸ਼ਨ ’ਤੇ ਜ਼ੋਰ ਦਿਤਾ। ਇਸ ਆਦਰਸ਼ ਲਈ ਸ਼ਸਤਰਾਂ ਦਾ ਸਤਿਕਾਰ ਤੇ ਸਦਉਪਯੋਗ ਕਰਨ ਉਪਰ ਜ਼ੋਰ ਦਿੱਤਾ ਗਿਆ।

8 / 9

ਹੋਲੇ ਮਹੱਲੇ ਦੀਆਂ ਤਿਆਰੀਆਂ ਕਾਫ਼ੀ ਸਮਾਂ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਹਫ਼ਤਾ ਭਰ ਪੰਜਾਬ ਦੀਆਂ ਸਾਰੀਆਂ ਸੜਕਾਂ ਦੇ ਕਿਨਾਰਿਆਂ ਤੇ ਟੈਂਟ ਲਗਾ ਕੇ ਵੱਖ-ਵੱਖ ਪਿੰਡਾਂ ਅਤੇ ਨਗਰਾਂ ਵੱਲੋਂ ਹੋਲੇ ਮੁਹੱਲੇ ਤੇ ਜਾਣ-ਆਉਣ ਵਾਲੀਆਂ ਸੰਗਤਾਂ ਦੀ ਸੁੱਖ ਸਹੂਲਤ ਲਈ ਵੱਖ-ਵੱਖ ਪ੍ਰਕਾਰ ਦੇ ਪਕਵਾਨ ਤਿਆਰ ਕਰ ਕੇ ਲੰਗਰ ਲਗਾਏ ਜਾਂਦੇ ਹਨ। ਲੰਗਰ ਵਰਤਾਉਣ ਵਾਲਿਆਂ ’ਚ ਉਤਸ਼ਾਹ ਵੇਖਣ ਵਾਲ਼ਾ ਹੁੰਦਾ ਹੈ।

9 / 9

ਹੋਲੇ ਮਹੱਲੇ ਦੇ ਮੇਲੇ ’ਚ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਅਨੰਦਪੁਰ ਸਾਹਿਬ ਪਹੁੰਚੀਆਂ ਹਨ। ਲੋਕਾਂ ਨੂੰ ਆਪਣੇ ਵਾਹਨ ਕਿੰਨੀ ਕਿੰਨੀ ਦੂਰ ਖੜੇ ਕਰ ਕੇ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਰਹੀਆਂ।

Follow Us On
Tag :