26 Apr 2023 12:53 PM
ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਰ ਦੇਹ ਨੂੰ ਰਾਤ ਭਰ ਮੁਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਹੀ ਰੱਖਿਆ ਗਿਆ। ਬੁੱਧਵਾਰ ਸਵੇਰੇ ਉਨ੍ਹਾਂ ਨੂੰ ਸ਼੍ਰੋਅਦ ਦੇ ਪਾਰਟੀ ਦਫ਼ਤਰ ਲਈ ਰਵਾਨਾ ਕੀਤਾ ਗਿਆ।
ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਬੁੱਧਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਆਖਰੀ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਖੇ ਰੱਖਿਆ ਹੈ।
ਪਾਰਟੀ ਦਫ਼ਤਰ ਵਿੱਚ ਉਨ੍ਹਾਂ ਨੂੰ ਸ਼ਰਧਾਜੰਲੀ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਜੰਲੀ ਦੇ ਰਹੇ ਹਨ
ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਦੇ ਗਮ ਨਾਲ ਪੁੱਤਰ ਸੁਖਬੀਰ ਸਿੰਘ ਬਾਦਲ ਪੁਰੀ ਤਰ੍ਹਾਂ ਨਾਲ ਟੁੱਟੇ ਹੋਏ ਹਨ। ਉਨ੍ਹਾਂ ਨੂੰ ਦਿਲਾਸਾ ਦੇਣ ਵਾਲਿਆਂ ਦੀਆਂ ਅੱਖਾਂ ਵੀ ਭਿੱਜੀਆਂ ਹੋਈਆਂ ਹਨ।
ਸਿਆਸਤ ਤੋਂ ਉੱਤੇ ਉੱਠ ਕੇ ਹਰ ਪਾਰਟੀ ਦਾ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਿਹਾ ਹੈ। ਹਰ ਕੋਈ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕਰਕੇ ਭਾਵੁੱਕ ਨਜਰ ਆ ਰਿਹਾ ਹੈ।
ਬਾਦਲ ਪਰਿਵਾਰ ਦੇ ਜੱਦੀ ਪਿੰਡ ਬਾਦਲ ਸਥਿਤ ਉਨ੍ਹਾਂ ਦੀ ਕੋਠੀ ਤੇ ਸਨਾਟਾ ਪਸਰਿਆ ਹੋਇਆ ਹੈ। ਪੂਰੇ ਪਿੰਡ ਵਿੱਚ ਮਾਤਮ ਦਾ ਮਾਹੌਲ ਹੈ। ਪਿੰਡਵਾਸੀ ਉਨ੍ਹਾਂ ਦੇ ਜਾਣ ਨਾਲ ਬੇਹੱਦ ਦੁਖੀ ਹਨ। ਵੀਰਵਾਰ ਨੂੰ ਇੱਥੇ ਹੀ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।