PHOTOS: ਜਹਾਜ਼ ਫੂਕਿਆ, ਗਵਰਨਰ ਹਾਊਸ ‘ਚ ਲੱਗਾਈ ਅੱਗ, ਇਮਰਾਨ ਦੀ ਗ੍ਰਿਫਤਾਰੀ ‘ਤੇ ਸੜਿਆ ਪਾਕਿਸਤਾਨ
Protest in Pakistan: ਇਕ ਪਾਸੇ ਜਿੱਥੇ ਪਾਕਿਸਤਾਨ ਗਰੀਬੀ ਨਾਲ ਜੂਝ ਰਿਹਾ ਹੈ, ਅਜਿਹੇ ‘ਚ ਪੂਰੇ ਦੇਸ਼ ‘ਚ ਹਿੰਸਕ ਪ੍ਰਦਰਸ਼ਨਾਂ ਕਾਰਨ ਦੇਸ਼ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।
Updated On: 10 May 2023 12:56 PM
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਘਰੇਲੂ ਯੁੱਧ ਦੀ ਸਥਿਤੀ ਬਣੀ ਹੋਈ ਹੈ। ਹਰ ਪਾਸੇ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਇਮਰਾਨ ਦੇ ਸਮਰਥਕਾਂ ਨੇ ਕਈ ਸਰਕਾਰੀ ਦਫਤਰਾਂ ਦੀ ਭੰਨਤੋੜ ਕੀਤੀ ਹੈ।
ਕਈ ਥਾਵਾਂ 'ਤੇ ਪੁਲਿਸ ਮੁਲਾਜ਼ਮਾਂ ਅਤੇ ਪੀਟੀਆਈ ਸਮਰਥਕਾਂ ਵਿਚਾਲੇ ਝੜਪਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੇ 'ਚ ਪੁਲਿਸ ਪੀਟੀਆਈ ਵਰਕਰਾਂ ਨੂੰ ਕਾਬੂ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਜ਼ਮਾ ਰਹੀ ਹੈ। ਕਈ ਥਾਵਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜਦੋਂ ਕਿ ਕਈ ਥਾਵਾਂ 'ਤੇ ਹਵਾਈ ਫਾਇਰਿੰਗ ਵੀ ਕੀਤੀ ਗਈ।
ਇਮਰਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਦਫਤਰਾਂ 'ਤੇ ਪਥਰਾਅ ਕੀਤਾ, ਕਈ ਥਾਵਾਂ 'ਤੇ ਅੱਗਜ਼ਨੀ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਤੋਂ ਇਲਾਵਾ ਫੌਜ ਦੇ ਇਕ ਕਮਾਂਡਰ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ।
Imran Khan Arrested: ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੂਰੈਸ਼ੀ ਗ੍ਰਿਫ਼ਤਾਰ, ਇਮਰਾਨ ਖ਼ਾਨ 8 ਦਿਨਾਂ ਲਈ NAB ਰਿਮਾਂਡ 'ਤੇ