77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ, ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ।
ਬੀਐਸਐਫ ਦੇ ਡੀਆਈਜੀ ਸੰਜੇ ਗੌੜ ਦੀ ਤਰਫੋਂ ਤਿਰੰਗਾ ਲਹਿਰਾਇਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ।
ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਨਾਲ ਹੀ ਉਨ੍ਹਾਂ ਨੇ ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਭਾਰਤ ਦੇ ਪੁਰਸ਼ ਅਤੇ ਮਹਿਲਾ ਜਵਾਨਾਂ ਨੇ ਆਪਸ ਵਿੱਚ ਮੁੰਹ ਮਿੱਠਾ ਕਰਕੇ ਇੱਕ-ਦੂਜੇ ਨੂੰ ਆਜ਼ਾਦੀ ਦਿਹਾੜੇ ਦੇ ਇਸ ਪਵਿੱਤਰ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਚੌਕਸ ਰਹਿਣ ਦਾ ਅਹਿਦ ਲਿਆ।
77 ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਅੰਮਿਤਸਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਜਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।
ਹਰਪਾਲ ਸਿੰਘ ਚੀਮਾ ਨੇ ਪਰੇਡ ਦੀ ਸਲਾਮੀ ਵੀ ਲਈ। ਉਨ੍ਹਾਂ ਨੇ ਪਾਕਿਸਤਾਨ ਨਾਲ ਲੱਗਦੇ ਇਸ ਸਰੱਹਦੀ ਜਿਲ੍ਹੇ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਭਾਰਤ ਦੇ ਜਵਾਨ ਉਨ੍ਹਾਂ ਦੀ ਰਾਖੀ ਲਈ ਹਮੇਸ਼ਾ ਬਾਰਡਰ ਤੇ ਡਟੇ ਹੋਏ ਹਨ।