Independence Day Special: ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ 'ਚ ਕਿਵੇਂ ਮਨਾਇਆ ਗਿਆ ਆਜ਼ਾਦੀ ਦਿਹਾੜਾ, ਵੇਖੋ ਤਸਵੀਰਾਂ Punjabi news - TV9 Punjabi

Independence Day Special: ਫਰੀਦਕੋਟ ਅਤੇ ਗੁਰਦਾਸਪੁਰ ‘ਚ ਕਿਵੇਂ ਮਨਾਇਆ ਗਿਆ ਆਜ਼ਾਦੀ ਦਿਹਾੜਾ, ਵੇਖੋ ਤਸਵੀਰਾਂ

Updated On: 

15 Aug 2023 09:44 AM

Independence Day Special: ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ 'ਚ ਕਿਵੇਂ ਆਜ਼ਾਦੀ ਦਿਹਾੜਾ ਬੜੇ ਹੀ ਧੂੰਮਧਾਮ ਨਾਲ ਮਣਾਇਆ ਗਿਆ। ਕੈਬਿਨੇਟ ਮੰਤਰੀਆਂ ਨੇ ਆਪੋ-ਆਪਣਿਆਂ ਹਲਕਿਆਂ ਵਿੱਚ ਤਿਰੰਗਾ ਲਹਿਰਾ ਕੇ ਲੋਕਾਂ ਨੂੰ ਇੱਕਜੁਟ ਹੋਣ ਦਾ ਸੁਨੇਹਾ ਦਿੱਤਾ। ਗੁਰਦਾਸਪੁਰ ਅਤੇ ਫਰੀਦਕੋਟ ਦੀਆਂ ਤਸਵੀਰਾਂ.....

1 / 577ਵੇਂ ਅਜਾਦੀ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ, ਆਪਣੇ ਸੰਬੋਧਨ ਭਾਸ਼ਣ ਦੌਰਾਨ ਉਹਨਾਂ ਨੇ ਦੇਸ ਵਾਸੀਆਂ ਨੂੰ 77ਵੇਂ ਅਜਾਦੀ ਦਿਹਾੜੇ ਦੀ ਵਧਾਈ ਦਿੱਤੀ।

77ਵੇਂ ਅਜਾਦੀ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ, ਆਪਣੇ ਸੰਬੋਧਨ ਭਾਸ਼ਣ ਦੌਰਾਨ ਉਹਨਾਂ ਨੇ ਦੇਸ ਵਾਸੀਆਂ ਨੂੰ 77ਵੇਂ ਅਜਾਦੀ ਦਿਹਾੜੇ ਦੀ ਵਧਾਈ ਦਿੱਤੀ।

2 / 5

ਇਸ ਮੌਕੇ ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਸਦਕਾ ਹੀ ਦੇਸ ਅੱਜ ਅਜਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕੇ ਦੇਸ ਦੀ ਅਜਾਦੀ ਲਈ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ।

3 / 5

ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ 76ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

4 / 5

ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਡੀ.ਐੱਸ.ਪੀ. ਸ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਿਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

5 / 5

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਲਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਿਨ੍ਹਾਂ ਨੇ ਦੇਸ਼ ਲਈ ਆਪਣੀ ਕੀਮਤੀ ਜਾਨਾਂ ਵਾਰ ਦਿੱਤੀਆਂ, ਸਾਨੂੰ ਉਨ੍ਹਾਂ ਦੇ ਮਾਣ ਹੈ।

Follow Us On