ਜਲੰਧਰ ਵਿੱਚ ਵੀ 77ਵੇਂ ਸੁਤੰਤਰਤਾ ਦਿਹਾੜੇ ਦੀਆਂ ਰੌਣਕਾਂ ਵੇਖਣ ਨੂੰ ਮਿਲੀਆਂ। ਵਿਧਾਨਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਦੇਸ਼ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ ਰਾਸ਼ਟਰੀ ਗਾਨ ਗਾਇਆ ਅਤੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਐਮਪੀ ਸੁਸ਼ੀਲ ਕੁਮਾਰ ਰਿੰਕੂ, ਅਤੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਰਹੇ।
ਡਿਪਟੀ ਸਪੀਕਰ ਰੋੜੀ ਨੇ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ, ਹੋਮਗਾਰਡ ਅਤੇ ਐਨਸੀਸੀ ਦੀਆਂ ਟੁਕੜਿਆਂ ਕੋਲੋਂ ਪਰੇਡ ਦੀ ਸਲਾਮੀ ਲਈ।
ਮਾਨਸਾ ਵਿੱਚ ਵੀ 77ਵੇਂ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ ਵੇਖਦੇ ਹੀ ਬਣਦੀਆਂ ਸਨ। ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ।
ਮੰਤਰੀ ਅਨਮੋਲ ਗਗਨ ਮਾਨ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ। ਸਾਰਾ ਮਾਹੌਲ ਆਜ਼ਾਦੀ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।
ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਪੁਲਿਸ ਦੀ ਟੁਕੜੀ ਦੀ ਸਲਾਮੀ ਲੈ ਕੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਜਿਲ੍ਹੇ ਦੇ ਸਾਰੇ ਅਧਿਕਾਰੀ ਉੱਥੇ ਮੌਜੂਦ ਸਨ।