Yoga Day: ਮੋਦੀ ਸਮੇਤ ਪੰਜਾਬ ਦੇ ਕਈ ਵੱਡੇ ਆਗੂਆਂ ਨੇ ਕੀਤੇ ਯੋਗ ਆਸਣ | International Yoga Day: Modi and Many big leaders of Punjab performed yoga asanas, see pictures - TV9 Punjabi

International Yoga Day : ਮੋਦੀ ਸਮੇਤ ਪੰਜਾਬ ਦੇ ਕਈ ਵੱਡੇ ਆਗੂਆਂ ਨੇ ਕੀਤੇ ਯੋਗ ਆਸਣ, ਦੇਖੋ ਤਸਵੀਰਾਂ

Published: 

21 Jun 2025 14:33 PM IST

International Yoga Day : 21 ਜੂਨ ਨੂੰ, ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਅੱਜ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਬਹੁਤ ਉਤਸ਼ਾਹ ਹੈ। ਇਸ ਖਾਸ ਮੌਕੇ ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਵਿੱਚ 3 ਲੱਖ ਲੋਕਾਂ ਨਾਲ ਯੋਗ ਕੀਤਾ। ਇਸ ਦੇ ਨਾਲ ਦੇਸ਼ ਭਰ ਵਿੱਚ ਕਈ ਆਗੂਆਂ ਨੇ ਯੋਗਾ ਕੀਤਾ।

1 / 6ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਾਖਾਪਟਨਮ ਵਿੱਚ ਯੋਗਾ ਕੀਤਾ। ਇਸ ਦੌਰਾਨ, ਵੱਡੀ ਗਿਣਤੀ ਵਿੱਚ  ਉੱਥੇ ਲੋਕਾਂ ਨੇ ਵੀ ਯੋਗਾ ਕੀਤਾ।  ਇਸ ਮੌਕੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਾਖਾਪਟਨਮ ਵਿੱਚ ਯੋਗਾ ਕੀਤਾ। ਇਸ ਦੌਰਾਨ, ਵੱਡੀ ਗਿਣਤੀ ਵਿੱਚ ਉੱਥੇ ਲੋਕਾਂ ਨੇ ਵੀ ਯੋਗਾ ਕੀਤਾ। ਇਸ ਮੌਕੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਮੌਜੂਦ ਸਨ।

2 / 6

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੇਹਰਾਦੂਨ ਦੀ ਪੁਲਿਸ ਲਾਈਨ ਵਿਖੇ ਯੋਗਾ ਕੀਤਾ। ਪ੍ਰੋਗਰਾਮ ਵਿੱਚ ਸ਼ਾਮਲ ਹੋਏ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਅਤੇ ਮੰਤਰੀ ਸੁਬੋਧ ਉਨਿਆਲ ਨੇ ਵੀ ਯੋਗਾ ਕੀਤਾ।

3 / 6

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਯੋਗਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਦਾ ਸਾਧਨ ਹੈ, ਸਗੋਂ ਮਾਨਸਿਕ ਸੰਤੁਲਨ ਅਤੇ ਅਧਿਆਤਮਿਕ ਸ਼ਾਂਤੀ ਦਾ ਮਾਰਗ ਵੀ ਹੈ।

4 / 6

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਹੋਏ, ਉਨ੍ਹਾਂ ਨੇ ਕਈ ਤਰ੍ਹਾਂ ਦੇ ਯੋਗ ਆਸਣ ਕੀਤੇ। ਇਸ ਦੌਰਾਨ ਕਈ ਵਿਧਾਇਕ ਤੇ ਹਲਕਾ ਇੰਚਾਰਜ਼ਾਂ ਨੇ ਹਜ਼ਾਰਾਂ ਲੋਕਾਂ ਨਾਲ ਇਸ ਯੋਗਸ਼ਾਲਾ 'ਚ ਭਾਗ ਲਿਆ।

5 / 6

ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੋਟਕਪੁਰਾ ਵਿਖੇ ਯੋਗਾ ਕੈਂਪ ‘ਚ ਹਿੱਸਾ ਲਿਆ। ਉਨ੍ਹਾਂ ਨੇ ਕੁਰਸੀ ‘ਤੇ ਬੈਠ ਕੇ ਯੋਗ ਆਸਣ ਕੀਤੇ। ਉਨ੍ਹਾਂ ਨੇ ਯੋਗਾ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਆਮ ਲੋਕਾਂ ਨੂੰ ਇਹ ਗਿਫ਼ਟ ਦਿੱਤਾ। ਉਨ੍ਹਾਂ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਸ਼ੁਰੂ ਕੀਤੀ।

6 / 6

ਰਵਨੀਤ ਸਿੰਘ ਬਿੱਟੂ ਨੇ ਵੀ ਯੋਗਾ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਦ੍ਰਿਸ਼ਟੀਕੋਣ ਨਾਲ ਯੋਗਾ ਸੱਚਮੁੱਚ ਇੱਕ ਗਲੋਬਲ ਬ੍ਰਾਂਡ ਬਣ ਗਿਆ ਹੈ। ਭਾਰਤ ਦੀ ਪ੍ਰਾਚੀਨ ਪਰੰਪਰਾ ਦੁਨੀਆ ਭਰ ਵਿੱਚ ਤੰਦਰੁਸਤੀ ਲਹਿਰ ਵਿੱਚ ਤਬਦੀਲ ਹੋ ਗਈ ਹੈ।

Follow Us On
Tag :