Jathedaar Advise to Media: ਕਾਰਜਕਾਰੀ ਜੱਥੇਦਾਰ ਦੀ ਮੀਡੀਆ ਨੂੰ ਨਸੀਹਤ- ਸਿੱਖ ਧਰਮ ਨੂੰ ਨਾ ਕੀਤਾ ਜਾਵੇ ਬਦਨਾਮ
Jathedar Gyani Harpreet Singh ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਸੱਦੀ ਗਈ ਵਿਸ਼ੇਸ਼ ਬੈਠਕ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ ਕਿ ਇਸ ਸਭਾ ਦੌਰਾਨ ਅਮ੍ਰਿਤਪਾਲ ਸਿੰਘ ਸਰੰਡਰ ਕਰ ਸਕਦਾ ਹੈ। ਜਿਸ ਤੋਂ ਬਾਅਦ ਇੱਥੇ ਭਾਰੀ ਗਿਣਤੀ ਵਿੱਚ ਨੀਮ ਫੌਜੀ ਦਸਤੇ ਅਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ।
Updated On: 07 Apr 2023 18:53 PM
ਵਿਸਾਖੀ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ (Shri Damdama Sahib) ਵਿੱਖੇ ਵਿਸ਼ੇਸ਼ ਬੈਠਕ ਸੱਦੀ ਗਈ ।
ਇਸ ਪ੍ਰੋਗਰਾਮ ਵਿੱਚ ਜੱਥੇਦਾਰ ਨੇ ਆਪਣੇ ਸੰਬੋਧਨ ਚ ਕਿਹਾ ਕਿ ਸਿੱਖਾਂ ਨਾਲ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਸਿੱਖ ਰਾਜ ਦੇ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਜੱਥੇਦਾਰ ਨੇ ਕਿਹਾ ਕਿ ਰਾਮ ਨੌਮੀ ਦੇ ਮੌਕੇ ਤੇ ਮਹਾਰਾਸ਼ਟਰ ਅਤੇ ਬਿਹਾਰ ਵਿੱਚ ਦੰਗੇ ਹੋਏ, ਪਰ ਕਿਸੇ ਦਾ ਧਿਆਨ ਉੱਥੇ ਨਹੀਂ ਗਿਆ। ਪੰਜਾਬ ਚ ਸਾਰੇ ਭਾਈਚਾਰੇ ਰੱਲ-ਮਿੱਲ ਕੇ ਰਹਿੰਦੇ ਹਨ, ਫਿਰ ਵੀ ਪੰਜਾਬ ਨੂੰ ਹੀ ਸਭ ਤੋਂ ਵੱਧ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਮ੍ਰਿਤਪਾਲ ਦੇ ਸਰੰਡਰ ਕਰਨ ਦੀ ਖਬਰ ਆਉਣ ਤੋਂ ਬਾਅਦ ਪੰਜਾਬ ਪੁਲਿਸ ਚੌਕਸ ਹੈ। ਤਲਵੰਡੀ ਸਾਬੋ ਚ ਭਾਰੀ ਗਿਣਤੀ ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚੱਪੇ-ਚੱਪੇ ਤੇ ਨਜਰ ਰੱਖੀ ਜਾ ਰਹੀ ਹੈ।
ਪੁਲਿਸ ਫੋਰਸ ਦੇ ਨਾਲ ਨੀਮ ਫੌਜੀ ਦਸਤੇ ਵੀ ਸ਼ਹਿਰ ਵਿੱਚ ਗਸ਼ਤ ਕਰ ਰਹੇ ਹਨ। ਉੱਧਰ ਜੱਥੇਦਾਰ ਨੇ ਆਪਣੇ ਸੰਬੋਧਨ ਚ ਅਮ੍ਰਿਤਪਾਲ ਦੇ ਸਰੰਡਰ ਕਰਨ ਦੀ ਖਬਰ ਨੂੰ ਸਿਰੇ ਤੋਂ ਖਾਰਜ ਕਰ ਦਿੱਤੀ। ਉਨ੍ਹਾਂ ਨੇ ਮੀਡੀਆ ਨੂੰ ਫੇਕ ਨਿਊਜ ਨਾ ਫੈਲਾਉਣ ਦੀ ਨਸੀਹਤ ਦਿੱਤੀ।