PHOTOS: ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਤੇ ਰੌਣਕਾਂ, ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

Jathedar Message: ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਗੜਬੜ ਨਹੀਂ ਹੈ, ਇੱਥੇ ਪੂਰੀ ਤਰ੍ਹਾਂ ਨਾਲ ਅਮਨ-ਸ਼ਾਂਤੀ ਹੈ। ਪਰ ਕੁਝ ਤਾਕਤਾਂ ਪੰਜਾਬ ਵਿੱਚ ਗੜਬੜ ਦੀਆਂ ਅਫਵਾਹਾਂ ਫੈਲਾ ਰਹੀਆਂ ਹਨ ਤਾਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Updated On: 

14 Apr 2023 13:35 PM

ਖਾਲਸਾ ਦੇ ਸਾਜਨਾ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ 'ਤੇ ਸੂਬੇ ਤੇ ਗੁਰੂ ਘਰਾਂ 'ਚ ਸੰਗਤਾਂ ਦੀ ਭਾਰੀ ਭੀੜ ਦਿਖਾਈ ਦੇ ਰਹੀ ਹੈ। ਤਲਵੰਡੀ ਸਾਬੋ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿੱਖੇ ਵਿਸਾਖੀ ਦੇ ਸੂਬਾ ਪੱਧਰੀ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਗਿਆ ਹੈ।

1 / 8
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖ ਸ਼ਰਧਾਲੂਆਂ ਦੀ ਭਾਰੀ ਭੀੜ ਵੇਖਣ ਨੂੰ ਮਿਲ ਰਹੀ ਹੈ। ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਸਾਰੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੀ ਵੇਖਣ ਨੂੰ ਮਿਲ ਰਿਹਾ ਹੈ।

2 / 8
ਗੁਰੂਦੁਆਰਾ ਸਾਹਿਬ ਵਿੱਖੇ ਰੱਖੇ ਗਏ ਧਾਰਮਿਕ ਪ੍ਰੋਗਰਾਮਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਪੰਜ ਪਿਆਰੇ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਉੱਘੇ ਸਿੰਘ ਸਾਹਿਬਾਨ ਮੌਜੂਦ ਰਹੇ। ਖਾਲਸਾ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਗੁਰੂਦੁਆਰਾ ਸਾਹਿਬ ਵਿੱਚ ਅਖੰਡ ਪਾਠਾਂ ਦੇ ਭੋਗ ਪਾਏ ਗਏ।

3 / 8
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਸ਼ੋਭਿਤ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਇਤਿਹਾਸ ਬਾਰੇ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਚਾਨਣਾ ਪਾਇਆ।

4 / 8
ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਦੇ ਨਾਲ-ਨਾਲ ਵਿਦੇਸ਼ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਇੱਥੇ ਪਹੁੰਚੀਆਂ ਹਨ। ਭਾਰੀ ਸੁਰੱਖਿਆ ਇੰਤਜਾਮਾਂ ਦੇ ਬਾਵਜੂਦ ਵੀ ਉਨ੍ਹਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਦਿਖਾਈ ਨਹੀਂ ਦੇ ਰਹੀ ਹੈ

5 / 8
ਖਾਲਸੇ ਦਾ ਸਾਜਨਾ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਨੇ  ਸ੍ਰੀ ਬੁੰਗਾ ਮਸਤੂਆਣਾ ਵਿੱਚ ਵੀ ਨਤਮਸਤਕ ਹੋ ਪਵਿੱਤਰ ਸਰੋਵਰਾਂ ਵਿੱਚ ਇਸਨਾਨ ਕੀਤੇ। ਇੱਥੇ ਵੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੜਾਹ ਪ੍ਰਸਾਦ ਵਰਤਾਇਆ ਗਿਆ।

6 / 8
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਸਿੱਖ ਨੂੰ ਆਪਣੇ ਘਰ ਕਿਰਪਾਨ ਜਰੂਰ ਰੱਖਣੀ ਚਾਹੀਦੀ ਹੈ।ਕਿਰਪਾਨ ਸਾਡੀਆਂ ਪੰਜ ਸ਼੍ਰੇਣੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਕਈ ਸਿੱਖਾਂ ਵੱਲੋਂ ਘਰ ਵਿੱਚ ਤਲਵਾਰ ਰੱਖਣ ਕਰਕੇ ਉਨ੍ਹਾਂ ਖਿਲਾਫ ਆਰਮਜ਼ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ, ਜੋ ਬੜੀ ਮੰਦਭਾਗੀ ਗੱਲ ਹੈ

7 / 8
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਨੇ ਵੀ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਗੁਰ ਘਰਾਂ ਦੇ ਆਲੇ-ਦੁਆਲੇ ਸਖਤ ਪੁਲਿਸ ਪ੍ਰਬੰਧਾਂ ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਗੁਰੂ ਘਰਾਂ ਚ ਇਨ੍ਹੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

8 / 8

Follow Us On