ਇਨ੍ਹੀਂ ਦਿਨੀਂ ਕੰਗਨਾ ਆਪਣੀ ਆਉਣ ਵਾਲੀ ਫਿਲਮ 'ਐਮਰਜੈਂਸੀ' 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਕੰਗਨਾ ਇਸ ਫਿਲਮ 'ਚ ਨਿਰਦੇਸ਼ਨ 'ਚ ਵੀ ਹੱਥ ਅਜ਼ਮਾ ਰਹੀ ਹੈ। ਫਿਲਮ ਵਿੱਚ ਅਨੁਪਮ ਖੇਰ, ਸ਼੍ਰੇਅਸ ਤਲਪੜੇ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਵੀ ਹਨ।