08 Jun 2023 18:09 PM
ਪਰੇਡ ਕੱਢਣ ਨੂੰ ਲੈ ਕੇ ਸਖ਼ਤ ਲਹਿਜੇ ਵਿੱਚ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ਼ ਲਹਿਜੇ ਵਿੱਚ ਕਿਹਾ ਕਿ ਇਹ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਦੇ ਨਾਲ-ਨਾਲ ਕੈਨੇਡਾ ਲਈ ਵੀ ਚੰਗਾ ਨਹੀਂ ਹੈ। ਵਿਦੇਸ਼ ਮੰਤਰੀ ਨੇ ਇਸ ਨੂੰ ਵੋਟ ਬੈਂਕ ਦੀ ਰਾਜਨੀਤੀ ਕਰਾਰ ਦਿੱਤਾ ਹੈ।
ਹਰਿਮੰਦਰ ਸਾਹਿਬ ਦੇ ਅੰਦਰ ਲੁਕੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਬਲੂ ਸਟਾਰ ਦੀ ਸ਼ੁਰੂਆਤ ਕੀਤੀ ਗਈ ਸੀ। 3 ਅਤੇ 6 ਜੂਨ 1984 ਦੇ ਵਿਚਕਾਰ, ਫੌਜ ਨੇ ਹਰਿਮੰਦਰ ਸਾਹਿਬ ਨੂੰ ਘੇਰਾ ਪਾ ਲਿਆ ਅਤੇ ਕਾਰਵਾਈ ਕੀਤੀ ਸੀ। ਹਰਿਮੰਦਰ ਸਾਹਿਬ ਵਿੱਚ ਫੌਜ ਦੀ ਇਸ ਕਾਰਵਾਈ ਲਈ ਇੰਦਰਾ ਗਾਂਧੀ ਦੀ ਸਰਕਾਰ ਦੀ ਵੀ ਸਖ਼ਤ ਆਲੋਚਨਾ ਹੋਈ ਸੀ।
ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ਦੇ ਵਿਰੋਧ ਵਿੱਚ ਵੀ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਪ੍ਰਦਰਸ਼ਨ ਦੇਖਣ ਨੂੰ ਮਿਲੇ ਸਨ। ਸ਼ਹਿਰ ਦੇ ਚੌਰਾਹਿਆਂ 'ਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ।