ਸ੍ਰੀ ਬੇਰ ਸਾਹਿਬ ਤੋਂ ਨਬਟਾਲਾ ਲਈ ਰਵਾਨਾ ਹੋਇਆ ਗਰ ਕੀਰਤਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ਼ਗਨ ਲੈ ਕੇ ਪਹੁੰਚਿਆ ਸੰਗਤਾਂ ਦਾ ਜਥਾ - TV9 Punjabi

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ : ਵਿਸ਼ਾਲ ਨਗਰ ਕੀਰਤਨ ਦੀਆਂ ਵੇਖੋ ਖੂਬਸੂਰਤ ਤਸਵੀਰਾਂ

davinder-kumar-jalandhar
Updated On: 

09 Sep 2024 18:50 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਧਾਰਮਿਕ ਅਤੇ ਮਹਾਨ ਨਗਰੀ ਬਟਾਲਾ ਲਈ ਨਗਰ ਕੀਰਤਨ ਰਵਾਨਾ ਹੋਇਆ। ਇਸ ਤੋਂ ਪਹਿਲਾਂ ਮੁੱਖ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਲਈ ਅਰਦਾਸ ਕੀਤੀ ਗਈ।

1 / 6ਇਸ ਤੋਂ ਪਹਿਲਾਂ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਰਾਤ ਰੂਪੀ ਨਗਰ ਕੀਰਤਨ ਸਜਾਇਆ ਗਿਆ। ਜਦੋਂ ਇਹ ਨਗਰ ਕੀਰਤਨ ਤਲਵੰਡੀ ਪੁਲ, ਮੇਵਾ ਸਿੰਘ ਵਾਲਾ ਪਿੰਡ ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢਿੰਗਾ ਵਿਖੇ ਪੁੱਜਿਆ ਤਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਰਾਤ ਰੂਪੀ ਨਗਰ ਕੀਰਤਨ ਸਜਾਇਆ ਗਿਆ। ਜਦੋਂ ਇਹ ਨਗਰ ਕੀਰਤਨ ਤਲਵੰਡੀ ਪੁਲ, ਮੇਵਾ ਸਿੰਘ ਵਾਲਾ ਪਿੰਡ ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢਿੰਗਾ ਵਿਖੇ ਪੁੱਜਿਆ ਤਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ।

2 / 6ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

3 / 6ਨਗਰ ਕੀਰਤਨ ਦੌਰਾਨ ਸੰਗਤਾਂ ਦਾ ਜਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਅੱਗੇ ਸੜਕ ਦੀ ਸਫ਼ਾਈ ਕਰ ਰਿਹਾ ਸੀ। ਖਿੱਚ ਦਾ ਕੇਂਦਰ ਰਹੇ ਨਗਰ ਕੀਰਤਨ ਦੌਰਾਨ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਸ ਮੌਕੇ ਨਿਹੰਗ ਸਿੰਘਾਂ ਅਤੇ ਗਤਕਾ ਪਾਰਟੀ ਨੇ ਬੜੇ ਰੌਚਕ ਢੰਗ ਅੰਦਾਜ਼ ਵਿੱਚ ਖ਼ਾਲਸਈ ਜੰਗੀ ਹੁਨਰ ਦੇ ਜੌਹਰ ਵਿਖਾਏ | ਇਸ ਮੌਕੇ ਨਗਰ ਕੀਰਤਨ ਵਿੱਚ ਸੁਲਤਾਨਪੁਰ ਲੋਧੀ, ਬਟਾਲਾ, ਕਪੂਰਥਲਾ, ਗੁਰਦਾਸਪੁਰ, ਗੋਇੰਦਵਾਲ ਸਾਹਿਬ, ਜਲੰਧਰ, ਢਿਲਵਾਂ, ਲੋਹੀਆਂ, ਸ਼ਾਹਕੋਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੌਰਾਨ ਸੰਗਤਾਂ ਦਾ ਜਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਅੱਗੇ ਸੜਕ ਦੀ ਸਫ਼ਾਈ ਕਰ ਰਿਹਾ ਸੀ। ਖਿੱਚ ਦਾ ਕੇਂਦਰ ਰਹੇ ਨਗਰ ਕੀਰਤਨ ਦੌਰਾਨ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਸ ਮੌਕੇ ਨਿਹੰਗ ਸਿੰਘਾਂ ਅਤੇ ਗਤਕਾ ਪਾਰਟੀ ਨੇ ਬੜੇ ਰੌਚਕ ਢੰਗ ਅੰਦਾਜ਼ ਵਿੱਚ ਖ਼ਾਲਸਈ ਜੰਗੀ ਹੁਨਰ ਦੇ ਜੌਹਰ ਵਿਖਾਏ | ਇਸ ਮੌਕੇ ਨਗਰ ਕੀਰਤਨ ਵਿੱਚ ਸੁਲਤਾਨਪੁਰ ਲੋਧੀ, ਬਟਾਲਾ, ਕਪੂਰਥਲਾ, ਗੁਰਦਾਸਪੁਰ, ਗੋਇੰਦਵਾਲ ਸਾਹਿਬ, ਜਲੰਧਰ, ਢਿਲਵਾਂ, ਲੋਹੀਆਂ, ਸ਼ਾਹਕੋਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

4 / 6

ਅੱਜ ਨਗਰ ਕੀਰਤਨ ਉਚਾ ਬੇਟ, ਢਿਲਵਾਂ, ਬਾਬਾ ਬਕਾਲਾ ਸਾਹਿਬ, ਮੇਹਤਾ ਤੋਂ ਹੁੰਦਾ ਹੋਇਆ ਰਾਤ ਨੂੰ ਬਟਾਲਾ ਪਹੁੰਚੇਗਾ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਨਗਰ ਕੀਰਤਨ ਦਾ ਸੰਗਤਾਂ ਵਿੱਚ ਦੁੱਗਣਾ ਆਨੰਦ ਸੀ। ਸ਼ਰਧਾਲੂਆਂ ਦੀ ਆਮਦ ਵੀ ਪਹਿਲਾਂ ਨਾਲੋਂ ਜ਼ਿਆਦਾ ਸੀ।

5 / 6

ਸਾਲ 2000 ਦੇ ਆਸਪਾਸ ਬਟਾਲਾ ਦੇ ਸਰਦਾਰ ਬੂਟ ਹਾਊਸ ਦੇ ਮਾਲਕ ਬੇਦੀ ਨੇ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਪੈਦਲ ਯਾਤਰਾ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ 2005 ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਪਦਮ, ਗਿਆਨੀ ਹਰਬੰਸ ਸਿੰਘ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਕੱਢਣ ਦੀ ਸ਼ੁਰੂਆਤ ਕੀਤੀ ਗਈ।

6 / 6

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਾਮੀ ਵਿਆਹ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਨਤਮਸਤਕ ਹੋਣ ਗੁਰਦੁਆਰਾ ਕੰਧ ਸਾਹਿਬ ਪਹੁੰਚੇ ਡੀ.ਸੀ. ਗੁਰਦਾਸਪੁਰ ਨੇ ਐਸ.ਐਸ.ਪੀ. ਬਟਾਲਾ ਅਤੇ ਐਸ.ਡੀ.ਐਮ. ਬਟਾਲਾ।

Follow Us On
Tag :