Navjot Singh Sidhu ਨੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Navjot Singh: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਇਸ ਦੌਰਾਨ ਨਵੋਜਤ ਸਿੰਘ ਸਿੱਧੂ ਨੇ ਮਰਹੂਮ ਚੌਧਰ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Updated On: 09 Apr 2023 09:46 AM
ਪੰਜਾਬ ਕਾਂਗਰਸ ਦੇ ਸਾਬਕ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਚੌਧਰ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਲੰਧਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ ਹਨ। ਬੀਤੇ ਦਿਨੀਂ ਨਵੋਜਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਸੀ ਕਿ ਉਹ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਇਸ ਦੌਰਾਨ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਬਿਕਰਮਜੀਤ ਚੌਧਰੀ ਨੇ ਨਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਮਰਹੂਮ ਚੌਧਰੀ ਸੰਤੋਖ ਸਿੰਘ ਹੋਰਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ।
ਬੀਤੇ ਦਿਨੀਂ ਦਿੱਲੀ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ।
ਇਸ ਦੌਰਾਨ ਨਵੋਜਤ ਸਿੰਘ ਸਿੱਧੂ ਨੇ ਕਾਂਗਰਸ ਆਗੂ ਪ੍ਰਗਟ ਸਿੰਘ ਅਤੇ ਜਲੰਧਰ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ।
ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰੇ ਕੋਲ ਖੁਦ ਆਉਣ, ਆਪਣੇ ਕਿਸੇ ਸਾਥੀ ਨੂੰ ਨਾ ਭੇਜਣ। ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਬਾਰੇ ਸਿੱਧੂ ਨੇ ਕਿਹਾ ਕਿ ਉਹ ਅੰਦਰ ਦੀ ਗੱਲਬਾਤ ਹੈ।