ਸ਼੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਮੌਕੇ ਸਜਿਆ ਦਰਬਾਰ ਸਾਹਿਬ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰ ਤਖਤਾਂ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਹ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਬੀਤੇ ਕੱਲ੍ਹ ਤੋਂ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦਾ ਕੱਲ ਪ੍ਰਕਾਸ਼ ਦਿਹਾੜੇ ਵਾਲੇ ਦਿਨ ਭੋਗ ਪਾਇਆ ਜਾਵੇਂਗਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਕੱਲ ਜਲੌ ਸਾਹਿਬ ਵੀ ਸਜਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਇੱਥੇ ਪਹੁੰਚੀ ਸੰਗਤ ‘ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਹੈ।
ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ।
ਸ਼੍ਰੀ ਗੁਰੂ ਰਾਮਦਾਸ ਦੇ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਵਿਸ਼ਾਲ ਲੰਗਰ ਤਿਆਰ ਕੀਤੇ ਜਾ ਰਹੇ ਹਨ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਦੀ ਬਖਸ਼ਿਸ਼ ਸ੍ਰੀ ਗੁਰੂ ਰਾਮਦਾਸ ਜੀ ਦੀ ਰਹਿਮਤ ਦਾ ਸਦਕਾ ਇੱਥੇ ਲੱਡੂਆਂ ਦੇ ਲੰਗਰ ਦੇ ਨਾਲ-ਨਾਲ ਬਨਾਨਾ ਸ਼ੇਕ ਅਤੇ ਹੋਕ ਕਈ ਪ੍ਰਕਾਰ ਦੇ ਲੰਗਰ ਲਗਾਏ ਜਾ ਰਹੇ ਹਨ।
ਕਾਰ ਸੇਵਾ ਸੰਪਰਦਾਇ ਕਿਲ੍ਹਾ ਅਨੰਦਗੜ੍ਹ ਸਾਹਿਬ ਆਏ ਸੇਵਾਦਾਰ ਨੇ ਦੱਸਿਆ ਕਿ ਦਿੱਲੀ ਤੋਂ ਆਈਆਂ ਸੰਗਤਾਂ ਵੀ ਲੰਗਰ ਲੈਕੇ ਗੁਰੁ ਘਰ ਪੁੱਜੀਆਂ ਹਨ।
ਸੰਗਤਾਂ ਨੂੰ ਅਪੀਲ ਕੀਤੀ ਕਿ ਕੱਲ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਅਤੇ ਇਤਿਹਾਸਿਕ ਦਿਹਾੜੇ ਲਈ ਸੰਗਤਾਂ ਨੂੰ ਵੱਧ ਚੜ੍ਹ ਕੇ ਗੁਰੂ ਘਰ ‘ਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।
ਕਾਰ ਸੇਵਾ ਸੰਪਰਦਾਇਕ ਦੇ ਅਨੰਦਗੜ੍ਹ ਸਾਹਿਬ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਜਿਹੜੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਜੇ ਤੱਕ ਸਾਹਿਬ ਸ੍ਰੀ ਗੁਰੂ ਰਾਮਦਾਸ ਦੇ ਦਰ ਉੱਤੇ ਨਹੀਂ ਆਈਆਂ ਹਨ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਅਕਾਲ ਤਖਤ ਸਾਹਿਬ ਵਿਖੇ 19 ਤਰੀਕ ਨੂੰ ਇਥੇ ਬਹੁਤ ਵੱਡਾ ਇੱਕ ਸਮਾਗਮ ਹੋਵੇਗਾ।