PHOTOS: ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ Punjabi news - TV9 Punjabi

PHOTOS: ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

Updated On: 

27 Apr 2023 17:45 PM

Sardar Prakash Singh Badal ਨੂੰ ਅੰਤਿਮ ਵਿਦਾਈ ਦੇਣ ਲਈ ਜਿੱਥੇ ਕੇਂਦਰ ਅਤੇ ਸੂਬੇ ਦੇ ਵੱਡੇ ਆਗੂਆਂ ਦੇ ਨਾਲ-ਨਾਲ ਆਮ ਲੋਕ ਵੀ ਭਾਰੀ ਗਿਣਤੀ ਵਿੱਚ ਪਹੁੰਚੇ ਸਨ। ਇਸ ਮੌਕੇ ਸਾਰਿਆਂ ਦੀਆਂ ਅੱਖਾਂ ਨਮ ਸਨ।

1 / 8ਸਰਦਾਰ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋ ਚੁੱਕੇ ਹਨ। ਵੀਰਵਾਰ ਸਵੇਰੇ ਬਾਦਲ ਪਿੰਡ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਇਸ ਦੌਰਾਨ ਪੂਰਾ ਪਰਿਵਾਰ ਕਾਫੀ ਭਾਵੁੱਕ ਸੀ।

2 / 8

ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਆਪਣੇ ਆਪ ਨੂੰ ਸੰਭਾਲ ਨਹੀਂ ਸਕੇ ਅਤੇ ਉਨ੍ਹਾਂ ਨਾਲ ਲਿਪਟ ਕੇ ਫੁੱਟ-ਫੁੱਟ ਕੇ ਰੋ ਪਏ। ਉਨ੍ਹਾਂ ਦੇ ਚਚੇਰੇ ਭਰ੍ਹਾ ਮਨਪ੍ਰੀਤ ਬਾਦਲ ਉਨ੍ਹਾਂ ਨੂੰ ਸੰਭਾਲਣ ਲਈ ਅੱਗੇ ਆਏ,ਪਰ ਉਹ ਉਸ ਵੇਲ੍ਹੇ ਆਪਣੇ ਪਿਤਾ ਦੇ ਜਾਣ ਦੇ ਗਮ ਵਿੱਚ ਪੂਰੀ ਤਰ੍ਹਾਂ ਨਾਲ ਡੁੱਬੇ ਹੋਏ ਸਨ।

3 / 8

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਟਰੈਕਟਰ ਟਰਾਲੀ ਤੇ ਕੱਢੀ ਗਈ। ਇਸ ਮੌਕੇ ਟਰਾਲੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਪੂਰਾ ਪਰਿਵਾਰ ਅਤੇ ਪਾਰਟੀ ਦੇ ਵੱਡੇ ਆਗੂ ਟਰਾਲੀ ਉੱਤੇ ਮੌਜੂਦ ਸਨ।

4 / 8

ਜਿੱਥੋਂ-ਜਿੱਥੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਨਿਕਲ ਰਹੀ ਸੀ, ਉੱਥੇ ਭਾਰੀ ਗਿਣਤੀ ਵਿੱਚ ਖੜੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਸਨ। ਹਰ ਕੋਈ ਉਨ੍ਹਾਂ ਦੇ ਇਸ ਆਖਰੀ ਸਫਰ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਭਾਵੁੱਕ ਪਲਾਂ ਨੂੰ ਆਪਣੀਆਂ ਯਾਦਾਂ ਵਿੱਚ ਸੰਜੋ ਲੈਣਾ ਚਾਹੁੰਦਾ ਸੀ।

5 / 8

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਆਗੂ ਵੀ ਪਹੁੰਚੇ ਸਨ। ਬੀਜੇਪੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਵੀ ਪਿੰਡ ਬਾਦਲ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

6 / 8

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਸਨ। ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ਵਿੱਚ ਰੁੱਝੇ ਹੋਣ ਕਰਕੇ ਕੱਲ੍ਹ ਉਹ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਨਹੀਂ ਜਾ ਸਕੇ ਸਨ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਦੋ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ।

7 / 8

ਪੁੱਤਰ ਸੁਖਬੀਰ ਬਾਦਲ ਨੇ ਜਦੋਂ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਅਗਨੀ ਦਿੱਤੀ ਤਾਂ ਉੱਥੇ ਖੜਾ ਹਰ ਸ਼ਖਸ ਆਪਣੇ ਹੰਝੂ ਨਹੀਂ ਰੋਕ ਪਾ ਰਿਹਾ ਸੀ। ਹਰ ਕਿਸੇ ਨੂੰ ਇੰਝ ਲੱਗ ਰਿਹਾ ਸੀ ਜਿਵੇਂ ਉਸ ਦਾ ਉਨ੍ਹਾਂ ਨਾਲ ਕੋਈ ਖਾਸ ਰਿਸ਼ਤਾ ਸੀ।

8 / 8

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅਗਨ ਭੇਟ ਕਰਨ ਤੋਂ ਬਾਅਦ ਵੀ ਲੰਮੇ ਸਮੇਂ ਤੱਕ ਉੱਥੇ ਲੋਕ ਮੌਜੂਦ ਰਹੇ। ਹਰ ਕਿਸੇ ਨੂੰ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੀ ਜਿੰਦਗੀ ਦਾ ਕੋਈ ਅਹਿਮ ਹਿੱਸਾ ਚਲਾ ਗਿਆ ਹੋਵੇ।

Follow Us On
Tag :
Exit mobile version