26 Apr 2023 18:53 PM
ਸ਼ਹੀਦ ਸੇਵਕ ਸਿੰਘ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਲਿਊਟ ਵੀ ਕੀਤਾ। ਸ਼ਹੀਦ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਸਿਪਾਹੀ ਸੇਵਕ ਸਿੰਘ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਤੇ ਲੋਕਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦੇ ਦਿੱਤਾ।
ਮੁੱਖ ਮੰਤਰੀ ਨੇ ਸ਼ਹੀਦ ਜਵਾਨ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸ਼ਹੀਦ ਦੀ ਤਸਵਰੀ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਬਹਾਦੁਰੀ ਨੂੰ ਸਲਾਮ ਕੀਤਾ।
ਬੀਤੀ 21 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਪਰਿਵਾਰਾਂ ਨਾਲ ਮੁੱਖ ਮੰਤਰੀ ਨੇ ਮੁਲਾਕਾਤ ਕਰ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।
ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਪੰਜ ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚ ਚਾਰ ਪੰਜਾਬ ਦੇ ਸਨ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਚੋਂ ਇੱਕ ਨੂੰ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ।
ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ਵਿੱਚ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਮਦਦ ਤਹਿਤ ਬੁੱਧਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਨਾਲ ਹੀ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਧਰਤੀ ਮਾਂ ਦੇ ਇਸ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਸਤਿਕਾਰ ਭੇਟ ਕਰਨ ਲਈ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਪਹਿਲਕਦਮੀ ਹੈ।
ਮੁੱਖ ਮੰਤਰੀ ਨੇ ਸ਼ਹੀਦ ਜਵਾਨ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ਹੀਦ ਦੇ ਪਰਿਵਾਰ ਨੂੰ ਮਦਦ ਰਾਸ਼ੀ ਦਾ 1 ਕਰੋੜ ਦਾ ਚੈਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।