ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਦਾ ਪ੍ਰਬੰਧ ਕੀਤਾ ਗਿਆ।
ਸਰਦਾਰ ਪ੍ਰਕਾਸ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ ਸੰਗਤਾਂ ਨੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਸਰਦਾਰ ਪ੍ਰਕਾਸ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ ਸੰਗਤਾਂ ਨੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਮੇਟੀ ਦੇ ਹੋਰ ਕਈ ਆਗੂਆਂ ਨੇ ਵੀ ਹਾਜਰੀ ਲਗਵਾਈ।
ਇਸ ਮੌਕੇ ਸਟੇਜ ਤੇ ਧਾਰਮਿਕ ਆਗੂਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਵੀ ਬੈਠੇ ਨਜਰ ਆਏ। ਸਾਰਿਆਂ ਨੇ ਨਮ ਅੱਖਾਂ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਹਿੱਸਾ ਲਿਆ।
ਪਿੰਡ ਬਾਦਲ (Village Badal) ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਵਿਸ਼ਾਵ ਪੰਡਾਲ ਲਾਇਆ ਗਿਆ ਸੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ , ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਕਈ ਕੇਂਦਰੀ ਆਗੂ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਹੁੰਚੇ ਸਨ।
ਪਿੰਡ ਵੀਰਵਾਲ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਗੱਲ ਦਾ ਇਸੇ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਰਕਿੰਗ ਲਈ 60 ਏਕੜ ਜ਼ਮੀਨ ਹੀ ਚੁਣੀ ਗਈ।