PM Modi in Patna Sahib: ਪੀਐਮ ਮੋਦੀ ਨੇ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ, ਬਣਾਈ ਦਾਲ ਵੇਲੀਆਂ ਰੋਟੀਆਂ ਤੇ ਵਰਤਾਇਆ ਵਰਤਾਇਆ ਲੰਗਰ Punjabi news - TV9 Punjabi

PM Modi in Patna Sahib: ਪੀਐਮ ਮੋਦੀ ਨੇ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ, ਬਣਾਈ ਦਾਲ ਵੇਲੀਆਂ ਰੋਟੀਆਂ ਤੇ ਵਰਤਾਇਆ ਲੰਗਰ

Updated On: 

13 May 2024 13:16 PM

PM Modi in Patna Sahib:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੌਰ ਸਾਹਿਬ ਦੀ ਸੇਵਾ ਕੀਤੀ ਅਤੇ ਪਾਠ ਵਿੱਚ ਵੀ ਬੈਠੇ। ਪੀਐਮ ਮੋਦੀ ਲੰਗਰ ਰਸੋਈ (ਕਮਿਊਨਿਟੀ ਰਸੋਈ) ਵਿੱਚ ਵੀ ਪਹੁੰਚੇ ਅਤੇ ਦਾਲ ਬਣਾਈ ਅਤੇ ਰੋਟੀਆਂ ਵੀ ਵੇਲੀਆਂ। ਇਸ ਤੋਂ ਬਾਅਦ ਪੀਐਮ ਮੋਦੀ ਨੇ ਗੁਰਦੁਆਰੇ ਵਿੱਚ ਮੌਜੂਦ ਲੋਕਾਂ ਨੂੰ ਲੰਗਰ ਵੀ ਛਕਾਇਆ। ਦੱਸ ਦੇਈਏ ਕਿ ਪੀਐਮ ਮੋਦੀ ਅਕਸਰ ਗੁਰਦੁਆਰਿਆਂ ਵਿੱਚ ਪਹੁੰਚ ਕੇ ਪਰਮਾਤਮਾ ਦਾ ਆਸ਼ੀਰਵਾਦ ਲੈਂਦੇ ਹਨ।

1 / 9ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ 13 ਅਪ੍ਰੈਲ ਨੂੰ ਸਵੇਰੇ ਤੜਕੇ ਬਿਹਾਰ ਦੇ ਪਟਨਾ ਸਥਿਤ ਗੁਰਦੁਆਰਾ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਵਿਖੇ ਨਤਮਸਤਕ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ( Pic Credit: PTI)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ 13 ਅਪ੍ਰੈਲ ਨੂੰ ਸਵੇਰੇ ਤੜਕੇ ਬਿਹਾਰ ਦੇ ਪਟਨਾ ਸਥਿਤ ਗੁਰਦੁਆਰਾ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਵਿਖੇ ਨਤਮਸਤਕ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ( Pic Credit: PTI)

2 / 9

ਪੀਐਮ ਨੇ ਅਰਦਾਸ ਵਿੱਚ ਸ਼ਿਰਕਤ ਕੀਤੀ ਅਤੇ ਉੱਥੇ ਲਾਈਵ ਕੀਰਤਨ ਵੀ ਸੁਣਿਆ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਰਤੇ ਗਏ 'ਸ਼ਾਸਤਰਾਂ' (ਹਥਿਆਰਾਂ) ਨੂੰ ਵੀ ਦੇਖਿਆ।( Pic Credit: PTI)

3 / 9

ਇਸ ਮੌਕੇ ਪੀਐਮ ਮੋਦੀ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਪ੍ਰਧਾਨ ਮੰਤਰੀ ਨੇ ਚੌਰ ਸਾਹਿਬ ਦੀ ਸੇਵਾ ਕੀਤੀ ਅਤੇ “ਸਰਬੱਤ ਦਾ ਭਲਾ” ਦੇ ਪਾਠ ਵਿੱਚ ਬੈਠੇ। ਪੀਐਮ ਮੋਦੀ ਨੇ ਲੰਗਰ ਰਸੋਈ (ਕਮਿਊਨਿਟੀ ਰਸੋਈ) ਦਾ ਵੀ ਦੌਰਾ ਕੀਤਾ ਅਤੇ ਦਾਲ ਬਣਾਈ ਅਤੇ ਰੋਟੀਆਂ ਤਿਆਰ ਕੀਤੀਆਂ। ਜਿਸ ਤੋਂ ਬਾਅਦ ਪੀਐਮ ਮੋਦੀ ਨੇ ਗੁਰਦੁਆਰੇ ਵਿੱਚ ਮੌਜੂਦ ਲੋਕਾਂ ਨੂੰ ਲੰਗਰ ਵੀ ਛਕਾਇਆ।( Pic Credit: PTI)

4 / 9

ਪ੍ਰਧਾਨ ਮੰਤਰੀ ਨੇ "ਕੜਾਹ ਪ੍ਰਸਾਦ" ਲਿਆ, ਜਿਸਦਾ ਭੁਗਤਾਨ ਉਨ੍ਹਾਂ ਨੇ ਡਿਜੀਟਲ ਭੁਗਤਾਨ ਮੋਡ ਰਾਹੀਂ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਬੀਬੀਆਂ ਨੇ ਪ੍ਰਧਾਨ ਮੰਤਰੀ ਨੂੰ ਮਾਤਾ ਗੁਜਰੀ ਜੀ ਦੀ ਤਸਵੀਰ ਵੀ ਭੇਂਟ ਕੀਤੀ।( Pic Credit: PTI)

5 / 9

ਪੀਐਮ ਮੋਦੀ ਨੇ ਟਵਿੱਟਰ 'ਤੇ ਲਿਖਿਆ, "ਅੱਜ ਸਵੇਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ। ਇਸ ਪਵਿੱਤਰ ਸਥਾਨ ਦੇ ਬ੍ਰਹਮਤਾ, ਸ਼ਾਂਤੀ ਅਤੇ ਅਮੀਰ ਇਤਿਹਾਸ ਦਾ ਅਨੁਭਵ ਕਰਕੇ ਧੰਨ ਮਹਿਸੂਸ ਕੀਤਾ। ਇਸ ਗੁਰਦੁਆਰੇ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਮਾਣ ਸਾਡੀ ਸਰਕਾਰ ਨੂੰ ਮਿਲਿਆ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਦੀਆਂ ਰਹਿਣ।( Pic Credit: PTI)

6 / 9

ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਸਿੱਖ ਧਰਮ ਬਾਰੇ ਪੋਸਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ ਕਿ ਸਿੱਖ ਧਰਮ ਬਰਾਬਰੀ ਅਤੇ ਨਿਆਂ ਦੇ ਸਿਧਾਂਤਾਂ 'ਤੇ ਅਧਾਰਤ ਹੈ। ਸਿੱਖ ਧਰਮ ਸੇਵਾ 'ਤੇ ਕੇਂਦਰਿਤ ਹੈ। ਅੱਜ ਸਵੇਰੇ ਮੈਨੂੰ ਵੀ ਪਟਨਾ ਵਿਖੇ ਸੇਵਾ ਵਿਚ ਹਾਜ਼ਰ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਹ ਬਹੁਤ ਖਾਸ ਅਨੁਭਵ ਸੀ।( Pic Credit: PTI)

7 / 9

ਪੰਜਾਬ ‘ਚ ਹੋਣਗੀਆਂ PM ਮੋਦੀ ਦੀਆਂ ਰੈਲੀਆਂ, ਤਿਆਰੀਆਂ ‘ਚ ਜੁਟੀ ਭਾਜਪਾ

8 / 9

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਵਿਚਕਾਰ, ਪੀਐਮ ਮੋਦੀ ਨੇ ਸੋਮਵਾਰ ਸਵੇਰੇ ਦੇਸ਼ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।( Pic Credit: PTI)

9 / 9

ਪੀਐਮ ਮੋਦੀ ਨੇ ਟਵਿੱਟਰ 'ਤੇ ਲਿਖਿਆ, 'ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਅੱਜ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਮੈਨੂੰ ਭਰੋਸਾ ਹੈ ਕਿ ਲੋਕ ਇਨ੍ਹਾਂ ਸਾਰੀਆਂ ਸੀਟਾਂ 'ਤੇ ਵੱਡੀ ਗਿਣਤੀ 'ਚ ਵੋਟ ਪਾਉਣਗੇ, ਜਿਸ 'ਚ ਨੌਜਵਾਨ ਅਤੇ ਮਹਿਲਾ ਵੋਟਰ ਪੂਰੇ ਉਤਸ਼ਾਹ ਨਾਲ ਹਿੱਸਾ ਲੈਣਗੇ। ਆਓ ਆਪਣਾ ਫਰਜ਼ ਨਿਭਾਈਏ ਅਤੇ ਲੋਕਤੰਤਰ ਨੂੰ ਮਜ਼ਬੂਤ ​​ਕਰੀਏ!( Pic Credit: PTI)

Follow Us On
Tag :
Exit mobile version