PM ਨਰੇਂਦਰ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ Punjabi news - TV9 Punjabi

PM ਨਰੇਂਦਰ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

Published: 

26 Apr 2023 21:13 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਲਈ ਚੰਡੀਗੜ੍ਹ ਪੁੱਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ। ਕੇਂਦਰ ਸਰਕਾਰ ਨੇ ਅੱਜ ਤੋਂ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

1 / 5 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਮੁੱਖ ਦਫਤਰ ਪੁੱਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਕਈ ਸਿਆਸੀ ਆਗੂ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਮੁੱਖ ਦਫਤਰ ਪੁੱਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਕਈ ਸਿਆਸੀ ਆਗੂ ਵੀ ਮੌਜੂਦ ਸਨ।

2 / 5

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦੇ ਸੈਕਟਰ-28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ।

3 / 5

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਤੋਂ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

4 / 5

ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਸਿੰਘ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰ ਦੁੱਖ ਸਾਂਝਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਦੇਹਾਂਤ ਤੋਂ ਬਾਅਦ ਮੈਨੂੰ ਨਿਜੀ ਘਾਟਾ ਹੋਇਆ ਹੈ।

5 / 5

ਪ੍ਰਧਾਨ ਮੰਤਰੀ ਮੋਦੀ ਜਦੋਂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਨਾਲ ਮਿਲਦੇ ਤਾਂ ਝੁੱਕ ਕੇ ਪ੍ਰਨਾਮ ਕਰਦੇ ਸੀ। ਅੱਜ ਵੀ ਪ੍ਰਧਾਨ ਮੰਤਰੀ ਮੋਦੀ ਨੇ ਝੁੱਕ ਕੇ ਪ੍ਰਨਾਮ ਕਰਦਿਆਂ ਹੋਇਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਫੇਰ ਸੁਖਬੀਰ ਸਿੰਘ ਬਾਦਲ ਅਤੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ।

Follow Us On